A Panthic Network - Khalsa Press Publication, ISSN: 1930-0107

PANTHIC.org


"ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੁੱਧ ਕੁਫ਼ਰ ਤੋਲਣ ਵਾਲੇ, ਗੁਰੂ ਸਾਹਿਬਾਨ ਦੇ ਵਿਰੁੱਧ ਬੋਲਣ ਵਾਲੇ ਨੂੰ ਸੋਧਣਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਇਹੋ ਜਿਹੇ ਸਿੱਖ ਨੂੰ ਜੇ ਸਰਕਾਰ ਅਤਿਵਾਦੀ ਕਹਿੰਦੀ ਹੈ ਤਾਂ ਮੈਂ ਅਤਿਵਾਦੀ ਹਾਂ।"
- Bhai Ranjit Singh (Jathedar Sri Akal Takht Sahib)

ਸਾਹਿਬਜ਼ਾਦਿਆਂ ਦੀ ਸ਼ਹਾਦਤ

Author/Source: Kirpal Singh, Courtesy Sant-Sipahi Magazine

Shahadat of the Sahibzadas

ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ-

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ।
ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥


ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖ਼ਾਲਸੇ ਦੀ ਸਾਜਨਾ ਕੀਤੀ। ਖ਼ਾਲਸਾ ਇਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖ਼ਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ-

ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)

ਅਰੁ ਸਿਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥
ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥
(ਚੰਡੀ ਚਰਿਤਰ)


ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖ਼ਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ।

ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥
ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ)


ਗੁਰੂ ਜੀ ਦੇ ਕਿਲਾ ਖ਼ਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ
ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ
ਲਸ਼ਕਰ ਅਚਾਨਕ ਟੁੱਟ ਪਵੇ-

ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।
ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ)


ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ
ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ
ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖ਼ਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ ’ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖ਼ਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ
ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ-

ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ।
ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।


ਕਾਜ਼ੀ ਅਤੇ ਸ਼ੇਰ ਖ਼ਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖ਼ਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖ਼ਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖ਼ਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ
ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ
ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ-

ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ।
ਫਤੇ ਸਿੰਘ ਤਬ ਕਹਯੋ ਬਖਾਨ, ‘ਦਸ ਪਾਤਸ਼ਾਹੀ ਹੋਵਹਿ ਹਾਨ’।

ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਹਨਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਹਨਾਂ ਨੂੰ ਮਾਨਸਿਕ ਤੌਰ ’ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ¦ਘਾਇਆ ਗਿਆ ਸੀ ਅਤੇ ਤੜਫਾ ਤੜਫਾ ਕੇ ਮਾਰਿਆ ਗਿਆ ਸੀ। ਇਹ ਸਾਰਾ ਤਸ਼ੱਦਦ ਉਹਨਾਂ ਨੇ ਕਿਵੇਂ ਬਰਦਾਸ਼ਤ ਕੀਤਾ ਇਸ ਦਾ
ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਹਨਾਂ ਨੇ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ ਦੀ ਸ਼ਾਨ ਨੂੰ ਕਾਇਮ ਰੱਖਿਆ ਅਤੇ ਖ਼ਾਲਸਾ ਪੰਥ ਨੂੰ ਫ਼ਤਹਿ ਦਿਵਾਈ। ਗੁਰੂ ਜੀ ਦੇ ਬੱਚਿਆਂ ਨੂੰ ਇਸ ਮਕਸਦ ਨਾਲ ਕਤਲ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਬੁਝ ਜਾਵੇਗਾ। ਪਰ ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਗੁਰਮਤਿ ਦੀ ਅਖੰਡ ਜੋਤੀ ਤਾਂ ਖ਼ਾਲਸੇ ਦੇ ਦਿਲਾਂ ਵਿੱਚ ਪ੍ਰਵੇਸ਼ ਕਰ ਗਈ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ
ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ ਹਨ, ਮੇਰਾ ਪੰਜਵਾਂ ਪੁੱਤਰ ਖ਼ਾਲਸਾ ਤਾਂ ਅਜੇ ਜ਼ਿੰਦਾ ਹੈ ਜੋ ਕਿ ਫ਼ਨੀਅਰ ਨਾਗ ਹੈ-

ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤ : ਚਾਰ।
ਕਿ ਬਾਕੀ ਬਮਾਂਦਸਤ ਪੇਚੀਦ : ਮਾਰ।


ਸਾਹਿਬਜ਼ਾਦਿਆਂ ਨੇ ਗੁਰੂ ਘਰ ਦੇ ਮਹਾਨ ਉਦੇਸ਼ਾਂ ਦੀ ਪੂਰਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਅਸੀਂ ਉਹਨਾਂ ਮਹਾਨ ਆਤਮਾਵਾਂ ਦੀ ਸਾਲਾਨਾ ਯਾਦ ਸਤਿਕਾਰ ਸਹਿਤ ਮਨਾ ਰਹੇ ਹਾਂ। ਉਹਨਾਂ ਮਹਾਨ ਹਸਤੀਆਂ ਦੇ ਚਰਨਾਂ ਵਿੱਚ ਅਸੀਂ ਇਹੋ ਵੱਡੀ ਭੇਟਾ ਰੱਖ ਸਕਦੇ ਹਾਂ ਕਿ ਉਹਨਾਂ ਦੀ ਮਹਾਨਤਾ ਨੂੰ ਸਮਝੀਏ, ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੀਏ ਅਤੇ ਸਿੱਖੀ ਆਦਰਸ਼ਾਂ ਤੇ ਪਹਿਰਾ ਦੇਣ ਦਾ ਪ੍ਰਣ ਕਰੀਏ। ਉਹਨਾਂ ਨੇ ਜਿਸ ਤਰ੍ਹਾਂ ਸਮਾਜ ਦੀ ਉਸਾਰੀ ਕਰਨ ਲਈ ਲੜਦਿਆਂ ਸ਼ਹੀਦੀ ਪਾਈ ਅਤੇ ਆਪਣੇ ਆਪ ਨੂੰ ਕੰਧਾਂ ਵਿੱਚ ਚਿਣਵਾਇਆ, ਉਸ ਸਮਾਜ ਦੀ ਸਥਾਪਤੀ ਲਈ ਹਰ ਸੰਭਵ ਯਤਨ ਕਰੀਏ। ਸਾਨੂੰ ਆਪਣੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਸਖ਼ਤ ਲੋੜ ਹੈ। ਪਤਿਤਪੁਣਾ, ਮਾਦਾ ਭਰੂਣ ਹੱਤਿਆ, ਨਸ਼ਾ ਖੋਰੀ ਅਤੇ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਉਖਾੜ ਦੇਣਾ ਚਾਹੀਦਾ ਹੈ।

ਚਾਰੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹੀਦੀ ਨੂੰ ਯਾਦ ਕਰਦਿਆਂ ਜਦੋਂ ਆਪਣੇ ਆਲੇ-ਦੁਆਲੇ ਵੱਲ ਝਾਤ ਮਾਰਦੇ ਹਾਂ ਅਤੇ ਸਿੱਖ ਕੌਮ ਅੰਦਰ ਆ ਚੁੱਕੇ ਘੋਰ ਨਿਘਾਰ ਨੂੰ ਮਹਿਸੂਸ ਕਰਦੇ ਹਾਂ ਤਾਂ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ। ਕੀ ਅਸੀਂ ਸੋਚਾਂਗੇ ਕਿ ਅਸੀਂ ਕਿਧਰ ਨੂੰ ਜਾ ਰਹੇ ਹਾਂ? ਸਤਿਗੁਰੂ ਨੇ ਆਪਣੇ ਲਖਤੇ ਜਿਗਰ-ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਵਾ ਕੇ ਸਿੱਖ ਕੌਮ ਨੂੰ ਜ਼ਿੰਦਗੀ ਬਖ਼ਸ਼ੀ ਸੀ। ਪ੍ਰੰਤੂ ਅਸੀਂ ਕੌਮ ਨੂੰ ਤਬਾਹੀ ਦੇ ਦਹਾਨੇ ਵੱਲ ਧਕ ਕੇ ਆਪਣੀ ਅਤੇ ਆਪਣੀ ਔਲਾਦ ਦੇ ਕੂੜੇ ਸੁਖ ਅਰਾਮ ਅਤੇ ਵਕਤੀ ਸ਼ਾਨੋ-ਸ਼ੌਕਤ ਲਈ ਤਤਪਰ ਹਾਂ। ਉਹ ਕੌਮਾਂ ਦੁਨੀਆ ਦੇ ਤਖ਼ਤੇ ਤੋਂ ਮਿਟ ਗਈਆਂ, ਜੋ ਖ਼ੁਦਗਰਜ਼ੀ ਕਾਰਨ ਆਪਣੇ ਧਾਰਮਿਕ ਸਿਧਾਂਤ ਮਹਾਨ ਵਿਰਾਸਤ, ਇਤਿਹਾਸ ਅਤੇ ਸ਼ਹੀਦਾਂ ਨੂੰ ਅਣਗੌਲਿਆਂ ਕਰਕੇ ਆਪਣੀਆਂ ਕੂੜੀਆਂ ਲਾਲਸਾਵਾਂ ਨੂੰ ਪੂਰੀਆਂ ਕਰਨ ਵਿੱਚ ਹੀ ਗਲਤਾਨ ਹੋ ਗਈਆਂ। ਸਾਨੂੰ ਇਸ ਖ਼ਤਰੇ ਤੋਂ ਸਾਵਧਾਨ ਹੋਣ ਦੀ ਲੋੜ ਹੈ, ਵਰਨਾ ਸਰਬਨਾਸ਼ ਯਕੀਨੀ ਹੈ। ਆਓ ਆਪਣੇ ਮਹਾਨ ਸਿਧਾਂਤ ਅਤੇ ਵਿਰਾਸਤ ਦੇ ਸਹੀ ਵਾਰਿਸ ਬਣਨ ਦਾ ਯਤਨ ਕਰੀਏ ਅਤੇ ‘‘ਆਪਨਾ ਬਿਗਾਰ ਵਰਾਨਾ ਸਾਂਢੈ’’ ਦੇ ਸਿਧਾਂਤ ਉੱਤੇ ਪਹਿਰਾ ਦੇਈਏ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸੇਧ ਲੈਂਦੇ ਹੋਏ ਇਸ ਕਾਰਜ ਵਿੱਚ ਤਨੋਂ, ਮਨੋਂ ਆਪੋ-ਆਪਣਾ ਯੋਗਦਾਨ ਪਾਈਏ ਅਤੇ ਆਪਣਾ ਜਨਮ ਸਕਾਰਥਾ ਕਰੀਏ।


Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਜਿਨ੍ਹਾਂ ਸਿਦਕ ਨਹੀਂ ਹਾਰਿਆ...

 

ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਅੰਮ੍ਰਿਤਪਾਨ ਕਰਵਾ ਕੇ ਸਿੰਘ ਸਜਾਇਆ ਤਾਂ ਨਾਨਕ ਪੰਥ' ਦੀ ਦਿਸ਼ਾ ਅਤੇ ਦਸ਼ਾ ਵਿੱਚ ਅਮੋੜ ਪਰਿਵਰਤਨ ਹੋਇਆ। ਉਂਝ ਬਦਲਾਅ ਦੀ ਰੀਤ ਗੁਰੂ ਹਰਿਗੋਬਿੰਦ ਜੀ ਦੇ ਵੇਲੇ ਹੀ ਸ਼ੁਰੂ ਹੋ ਗਈ ਸੀ ਜਦੋਂ ਉਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਦਸਮ ਪਾਤਸ਼ਾਹ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਜਲੋਅ ਨੂੰ ਮੁੜ ਸਥਾਪਤ ਕਰਨ ਦਾ ਉਪਰਾਲਾ ਕੀਤਾ। ਉਨਾਂ ਦੀ ਸ਼ਹੀਦੀ ਮਗਰੋਂ ਸਿੱਖਾਂ ਉਪਰ ਜ਼ੁਲਮ ਵਧਦੇ ਹੀ ਗਏ। ਮੀਰ ਮੰਨੂੰ ਸਿੱਖਾਂ ਉੱਪਰ ਜ਼ੁਲਮ ਕਮਾਉਣ ਵਿੱਚ ਮੋਹਰੀ ਬਣ ਕੇ ਉੱਭਰਿਆ। ਉਹ ੧੭੪੮ ਤੋਂ ੧੭੫੩ ਤੱਕ ਲਾਹੌਰ ਅਤੇ ਮੁਲਤਾਨ ਦਾ ਗਵਰਨਰ ਰਿਹਾ।...

Read Full Article

ਹਿੰਦੀ , ਹਿੰਦੂ, ਹਿੰਦੁਸਤਾਨ ਬਨਾਮ ਬ੍ਰਹਿਮੰਡੀ ਗੁਰਮਤਿ ਵਿਚਾਰਧਾਰਾ

 

ਆਰੀਆ ਸਮਾਜੀ ਅਤੇ ਸਨਾਤਨ ਧਰਮੀਆਂ ਦੇ ਹਿੰਦੂ ਸ਼ਬਦ ਬਾਰੇ ਵੱਖੋ ਵੱਖਰੇ ਵਿਚਾਰ ਹਨ। ਆਰੀਆ ਸਮਾਜੀ ਇਸ ਸਬੰਧੀ ਗਿਆਸਨਾਮੀ ਕੋਸ਼ ਅਤੇ ਕਸੱਫਨਾਮੀ ਕੋਸ਼ ਦੇ ਹਵਾਲੇ ਦੇਕੇ ਆਪਣੇ ਆਪ ਨੂੰ ਹਿੰਦੂ ਅਖਵਾਉਣ ਦੀ ਬਜਾਏ ਆਰੀਆ ਸਮਾਜੀ ਅਖਵਾਉਣਾ ਪਸੰਦ ਕਰਦੇ ਹਨ। ਉਨ੍ਹਾਂ ਦਾ ਵਿਚਾਰ ਹੈ ਕਿ ਗਿਆਸਨਾਮੀ ਕੋਸ਼ ਵਿੱਚ ਲਿਖਿਆ ਹੈ ਕਿ "ਹਿੰਦੁ ਬਕਸਰ ਗੁਲਾਮ ਵ ਬੰਦਹ ਕਾਫ਼ਿਰ ਵ ਤੇਰਾ" ਭਾਵ ਹਿੰਦੂ ਦਾ ਅਰਥ ਗੁਲਾਮ, ਕੈਦੀ, ਕਾਫ਼ਿਰ ਅਤੇ ਤਲਵਾਰ ਹੈ। ਅਤੇ ਕਸੱਫਨਾਮੀ ਕੋਸ਼ ਅਨੁਸਾਰ "ਚੇ ਹਿੰਦੁ ਇ ਕਾਫ਼ਿਰ ਚੇ ਕਾਫ਼ਿਰ ਕਾਫ਼ਿਰ ਰਹਜਨ" ਭਾਵ ਹਿੰਦੁ ਕੀ ਹੈ? ਹਿੰਦੁ ਕਾਫ਼ਿਰ ਹੈ। ਕਾਫ਼ਿਰ ਕੀ ਹੈ? ਕਾਫ਼ਿਰ ਰਹਜਨ ਹੈ। ਰਹਜਨ ਕੀ ਹੈ? ਰਹਜਨ ਇਮਾਨ 'ਤੇ ਡਾਕਾ ਮਾਰਨ ਵਾਲਾ ਹੈ। ...

Read Full Article

ਭਾਈ ਤਾਰੂ ਸਿੰਘ

 

ਭਾਈ ਤਾਰੂ ਸਿੰਘ ਦਾ ਨਾਮ ਸਿੱਖ ਸ਼ਹੀਦਾਂ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਸਿੱਖ ਗੁਰੂਆਂ, ਚਾਰ ਸਾਹਿਬਜ਼ਾਦਿਆਂ, ਚਾਲੀ ਮੁਕਤਿਆਂ ਦੇ ਨਾਲ ਨਾਲ, ਬੰਦ-ਬੰਦ ਕਟਵਾਇਆ (ਭਾਈ ਮਨੀ ਸਿੰਘ), ਖੋਪੜੀਆਂ ਲੁਹਾਈਆਂ (ਭਾਈ ਤਾਰੂ ਸਿੰਘ), ਚਰੱਖੜੀਆਂ ਤੇ ਚੜੇ (ਸਰਦਾਰ ਸੁਬੇਗ ਸਿੰਘ ਅਤੇ ਸ਼ਾਬਾਜ਼ ਸਿੰਘ) ਸਿੱਖ ਅਰਦਾਸ ਦਾ ਅਟੁੱਟਵਾਂ ਅੰਗ ਹੈ।...

Read Full Article

ਬੰਦ ਬੰਦ ਕਟਾਉਣ ਵਾਲੇ ਭਾਈ ਮਨੀ ਸਿੰਘ

 

ਬਾਬਾ ਦੀਪ ਸਿੰਘ ਦੀ ਸ਼ਹਾਦਤ ਤੋਂ ਜਲਦ ਬਾਅਦ ਵਿਦਵਾਨ, ਯੋਧਾ ਅਤੇ ਅੰਮ੍ਰਿਤਸਰ ਦੀ ਮਰਿਆਦਾ ਬੰਨ੍ਹਣ ਵਾਲੇ ਸਿੰਘ ਭਾਈ ਮਨੀ ਸਿੰਘ (੧੬੧੪-੧੭੩੭) ਨੂੰ ਵੀ ਸ਼ਹੀਦ ਕਰ ਦਿੱਤਾ ਗਿਆ। ਚਿਤੇਰੇ ਕਿਰਪਾਲ ਸਿੰਘ ਨੇ ਬੰਦ ਬੰਦ ਕੱੱਟੇ ਜਾਣ ਦੇ ਸਮੇਂ ਨੂੰ ਚਿਤਵਦਿਆਂ ਇੱਕ ਚਿੱਤਰ ਤਿਆਰ ਕੀਤਾ ਜੋ ੧੯੫੭ ਦਾ ਬਣਿਆ ਹੋਇਆ ਹੈ। ਇਹ ਤੇਤੀ ਗੁਣਾਂ ਤਰਤਾਲੀ ਇੰਚ ਦਾ ਹੈ। ਭਾਈ ਮਨੀ ਸਿੰਘ ਦੀ ਸ਼ਹੀਦੀ ਦਰਸਾਉਣ ਵਾਲਾ ਸੰਭਵ ਤੌਰ 'ਤੇ ਇਹ ਪਹਿਲਾ ਚਿੱਤਰ ਹੈ। ਇਸ ਦਾ ਮਹੱਤਵ ਇਹ ਵੀ ਹੈ ਕਿ ਕਿਸੇ ਦੂਜੇ ਫ਼ਨਕਾਰ ਨੇ ਇਸ ਤ੍ਰਾਸਦੀ ਨੂੰ ਵਿਸ਼ਾ ਬਣਾ ਕੇ ਆਪਣੇ ਫ਼ਨ ਦਾ ਮੁਜ਼ਾਹਰਾ ਨਹੀਂ ਕੀਤਾ। ਭਾਈ ਮਨੀ ਸਿੰਘ ਦੇ ਬਚਪਨ ਦਾ ਨਾਂ ਮਨੀ ਰਾਮ (ਮਨੀਆ ਵੀ ਕਹਿ ਲੈਂਦੇ ਸਨ) ਸੀ। ਪਿਤਾ ਰਾਓ ਮਾਈ ਦਾਸ ਅਤੇ ਮਾਤਾ ਮਦਰੀ ਬਾਈ (ਲੱਖੀ ਸ਼ਾਹ ਵਣਜਾਰਾ ਦੀ ਧੀ) ਸੀ। ਮਨੀ ਰਾਮ ਆਪਣੇ ਬਾਰਾਂ ਭਰਾਵਾਂ ਵਿੱਚੋਂ ਇੱਕ ਸੀ।...

Read Full Article

ਸੇਵਾ ਦਾ ਆਦਰਸ਼ ਰੂਪ ਭਾਈ ਘਨੱਈਆ ਜੀ

 

ਸੇਵਾ ਨੂੰ ਸਿੱਖ ਧਰਮ ਵਿੱਚ ਖ਼ਾਸ ਮਹੱਤਵ ਪ੍ਰਾਪਤ ਹੈ। ਇਸ ਦੀ ਸ਼ੂਰਆਤ ਗੁਰੂ ਨਾਨਕ ਦੇਵ ਤੋਂ ਹੀ ਹੋ ਗਈ ਸੀ, ਜਦੋਂ ਪਿਤਾ ਮਹਿਤਾ ਕਲਿਆਣ ਦਾਸ ਨੇ ਉਨ੍ਹਾਂ ਨੂੰ ਵਪਾਰ ਸ਼ੁਰੂ ਕਰਨ ਲਈ ਵੀਹ ਰੁਪਏ ਦਿੱਤੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਹੋਰ ਸਾਰੇ ਗੁਰੂ ਸਾਹਿਬਾਨ ਨੇ ਇਸ ਰੀਤ ਨੂੰ ਹੋਰ ਦ੍ਰਿੜ੍ਹ ਕੀਤਾ। ਗੁਰੂ ਗੋਬਿੰਦ ਸਿੰਘ ਜੀ ਤਕ ਪਹੁੰਚਦਿਆਂ-ਪਹੁੰਚਦਿਆਂ ਇਸ ਦਾ ਦਾਇਰਾ ਹੋਰ ਵਸੀਹ ਹੋ ਗਿਆ। ...

Read Full Article

ਪੁਸਤਕ ਸਮੀਖਿਆ ਗੁਜਰਾਤ ਫਾਈਲਾਂ :- ਪਰਦਾਪੋਸ਼ੀ ਦੀ ਚੀਰਫਾੜ

 

ਗੁਜਰਾਤ ਫਾਈਲਾਂ ਨਾਮ ਦੀ ਕਿਤਾਬ ਪੱਤਰਕਾਰ ਰਾਣਾ ਅਯੂਬ ਵਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ , ਝੂਠੇ ਪੁਲਸ ਮੁਕਾਬਲੇ ਅਤੇ ਗੁਜਰਾਤ ਦੇ ਗ੍ਰਹਿ ਮੰਤਰੀ ਹਿਰੇਨ ਪਾਂਡਿਯਾ ਦੇ ਕਤਲ ਦੀ ਛਾਨਬੀਣ ਦਾ ਵੇਰਵਾ ਹੈ । ਇਹ ਛਾਨਬੀਣ ਲੇਖਿਕਾ ਰਾਣਾ ਅਯੂਬ ਨੇ ਅਮਰੀਕਨ ਫਿਲਮਸਾਜ਼ ਮੈਥਿਲੀ ਤਿਆਗੀ ਨਾਮ ਦੀ ਲੜਕੀ ਬਣ ਕੇ 2001 ਤੋਂ 2010 ਤੱਕ ਗੁਜਰਾਤ 'ਚ ਰਹੇ ਉਚ ਪੁਲਸ ਅਫ਼ਸਰਾਂ , ਨੌਂਕਰਸ਼ਾਹਾਂ ਤੇ ਰਾਜਨੀਤਿਕਾਂ ਨਾਲ ਮੁਲਾਕਾਤਾਂ ਕਰਕੇ ਸਟਿੰਗ ਆਪ੍ਰੇਸ਼ਨ ਰਾਂਹੀ ਕੀਤੀ ਹੈ । ...

Read Full Article

ਸਿਰੁ ਧਰਿ ਤਲੀ ਗਲੀ ਮੇਰੀ ਆਉ : ਅਸਾਧਾਰਨ ਸਮੇਂ ਦਾ ਅਸਾਧਾਰਨ ਚਿਤਰਣ

 

ਸਿੱਖ ਧਰਮ ਵਿੱਚ ਸ਼ਹੀਦਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਬਾਬਾ ਦੀਪ ਸਿੰਘ ਦੀ ਕੁਰਬਾਨੀ ਦੀ ਦੋ ਕਾਰਨਾਂ ਕਰਕੇ ਵੱਖਰੀ ਮਹੱਤਤਾ ਹੈ। ਇੱਕ, ਉਨ੍ਹਾਂ ਅੰਮ੍ਰਿਤਸਰ ਦੀ ਪਵਿੱਤਰਤਾ ਦੀ ਮੁੜ ਬਹਾਲੀ ਵਾਸਤੇ ਲੜਦਿਆਂ ਆਪਣੇ ਪ੍ਰਾਣ ਤਿਆਗੇ। ਦੂਜਾ, ਇਹ ਬੀੜਾ ਉਨ੍ਹਾਂ ਉਸ ਸਮੇਂ ਚੁੱਕਿਆ ਜਦੋਂ ਉਹ ਪੰਝਤਰ ਸਾਲਾਂ ਦੇ ਸਨ। ਉਹ ਗੁਰੂ ਗੋਬਿੰਦ ਸਿੰਘ ਦੇ ਸੰਪਰਕ ਵਿੱਚ ਲੰਬੇ ਸਮੇਂ ਤਕ ਰਹੇ। ਉਨ੍ਹਾਂ ਆਪਣਾ ਸਮੁੱਚਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਇਸ ਦੀ ਰੱਖਿਆ ਲੇਖੇ ਲਾ ਦਿੱਤਾ। ...

Read Full Article

ਸਿਰ ਦੀਉ ਧਰ ਮੱਸੇ ਦਾ ਸਿੰਘਾਂ ਕੇ ਆਗਾਹੀ

 

ਸਿੱਖ ਕੌਮ ਦਾ ਇਤਿਹਾਸ ਸੂਰਬੀਰਾਂ ਦੇ ਵਿਲੱਖਣ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਭਾਈ ਮਹਿਤਾਬ ਸਿੰਘ ਤੇ ਸੁੱਖਾ ਸਿੰਘ ਵੱਲੋਂ ਮੱਸੇ ਰੰਗੜ ਦਾ ਸਿਰ ਵੱਢ ਕੇ ਲਿਆਉਣਾ ਅਜਿਹਾ ਹੀ ਸਾਹਸੀ ਕਾਰਜ ਸੀ। ਚਿੱਤਰਕਾਰ ਕਿਰਪਾਲ ਸਿੰਘ ਨੇ ਇਸ ਦ੍ਰਿਸ਼ ਨੂੰ ਬਾਖ਼ੂਬੀ ਚਿਤਰਿਆ ਹੈ। ਇਤਿਹਾਸਕ ਤੱਥਾਂ ਨੂੰ ਮੁੱਖ ਰੱਖ ਕੇ ਬਣਾਏ ਗਏ ਇਸ ਚਿੱਤਰ ਬਾਰੇ ਤਫ਼ਸੀਲ ਸਹਿਤ ਜਾਣਕਾਰੀ ਦਿੰਦੀ ਹੈ ਇਹ ਰਚਨਾ। ...

Read Full Article

ਚੰਡੀ ਦੀ ਵਾਰ ਰਾਂਹੀ ਦਸ਼ਮੇਸ਼ ਪਿਤਾ ਜੀ ਦਾ ਸਿੱਖ ਨੌਜਵਾਨ ਬੱਚੀਆਂ ਨੂੰ ਸੁਨੇਹਾ

 

ਚੰਡੀ ਦੀ ਵਾਰ ਭਾਵੇਂ ਦੈਂਤਾਂ ਅਤੇ ਦੇਵਤਿਆਂ ਦੇ ਯੁੱਧ ਦਾ ਵਰਨਣ ਹੈ ਪਰ ਗੁਰੂ ਸਾਹਿਬ ਜੀ ਨੇ ਇਸਤਰੀ ਨਾਇਕ ਦੁਰਗਾ ਨੂੰ ਸੰਸਾਰ ਸਾਹਮਣੇ ਪੇਸ਼ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਜੇਕਰ ਇੱਕ ਇਸਤਰੀ ਵੱਡੇ-ਵੱਡੇ ਤਾਕਤਵਾਰ ਦੈਂਤਾਂ ਦਾ ਮੁਕਾਬਲਾ ਕਰਕੇ ਜਿੱਤ ਪ੍ਰਾਪਤ ਕਰ ਸਕਦੀ ਹੈ ਤਾਂ ਤੁਸੀਂ ਮਰਦ ਹੋ ਕੇ ਅਜਿਹਾ ਕਿਉਂ ਨਹੀਂ ਕਰ ਸਕਦੇ। ਗੁਰੂ ਸਾਹਿਬ ਇਹ ਚਹੁੰਦੇ ਸਨ ਕਿ ਖ਼ਾਲਸਾ ਪੰਥ ਵਿੱਚ ਕੇਵਲ ਮਰਦ ਹੀ ਨਹੀਂ ਸਗੋਂ ਇਸਤਰੀਆਂ ਵੀ ਹਰੇਕ ਤਰ੍ਹਾਂ ਨਾਲ ਯੁੱਧ ਕਲਾ ਵਿੱਚ ਪ੍ਰਬੀਨ ਹੋਣ ਅਤੇ ਸੰਸਾਰ ਵਿੱਚ ਪੂਰਨ ਅਜ਼ਾਦੀ, ਸਵੈਮਾਣ ਤੇ ਮਾਣ ਸਤਿਕਾਰ ਨਾਲ ਜੀਵਣ ਬਤੀਤ ਕਰਨ।...

Read Full Article