A Panthic Network - Khalsa Press Publication, ISSN: 1930-0107

PANTHIC.org


"ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ, ਦਿੱਲੀ, ਆਗਰੇ, ਹਾਂਸੀ ਹਸਾਰ ਮੀਆਂ। ਬੀਕਾਨੇਰ, ਲਖਨਊ, ਅਜਮੇਰ, ਜੈਪੁਰ, ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ। ਚੱਲੀ ਸਭ ਪੰਜਾਬ ਦੀ ਬਾਦਸ਼ਾਹੀ, ਨਹੀਂ ਦਲਾਂ ਦਾ ਅੰਤ ਸ਼ੁਮਾਰ ਮੀਆਂ। ਸ਼ਾਹ ਮੁਹੰਮਦਾ ਕਿਸੇ ਨਾ ਅਟਕਣਾ ਈਂ, ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ।(੬੩)"
- Shah Mohammed (Jangnama)

ਕਿੱਸਾ ਰੂਪ ਕੌਰ ਦਾ as explained by Sardar Kapur Singh

Author/Source: Sardar Kapur Singh (National Prof. of Sikhism)

ਕਿੱਸਾ ਰੂਪ ਕੌਰ ਦਾ
ਸਿਰਦਾਰ ਕਪੂਰ ਸਿੰਘ (ICS) ਦੇ ਜ਼ੁਬਾਨੀ

ਸ੍ਰੀ ਦਸਮ ਗ੍ਰੰਥ ਦੇ ਭਾਗ 'ਤ੍ਰਿਆਚਰਿਤਰ' ਬਾਰੇ ਪੰਥ ਅੰਦਰ ਕੁਝ ਲੋਕਾਂ ਵਲੋਂ ਕਾਫੀ ਰੋਲਾ ਰੱਪਾ ਪਾਇਆ ਜਾ ਰਿਹਾ ਹੈ। ਬੀਤੇ ਸਮੇਂ ਅੰਦਰ ਵੀ ਇਸੇ ਤਰ੍ਹਾਂ ਦਾ ਮਸਲਾ ਉੱਠਦਾ ਰਿਹਾ ਹੈ। ਇਸੇ ਸੰਦਰਭ ਵਿੱਚ ਅੰਮ੍ਰਿਤਸਰ ਖਾਲਸਾ ਕਾਲਜ ਦੇ ਇਕ ਪ੍ਰੋਫੈਸਰ ਰਾਮ ਪ੍ਰਕਾਸ਼ ਸਿੰਘ ਨੇ ਇਕ ਲੇਖ 'ਚਾਨਣ ਮੁਨਾਰਾ' ਗੋਸ਼ਟੀ ਕਮੇਟੀ ਦੇ 'ਗੁਰਮਤਿ ਪ੍ਰਕਾਸ਼' ਰਸਾਲੇ ਵਿੱਚ ਲਿਖਿਆ ਹੈ ਕਿ ਦਸਮ ਪਿਤਾ ਗੁਰੂ ਗੌਬਿੰਦ ਸਿੰਘ ਕਿ-

'ਭਰ ਜੁਆਨੀ ਵਿੱਚ ਇਕ ਸਨੁੱਖੀ ਮੁਟਿਆਰ ਆਪ (ਗੁਰੁ ਸਾਹਿਬ) 'ਤੇ ਆਸ਼ਕ ਹੋ ਜਾਂਦੀ ਹੈ। ਆਪਜੀ ਨੂੰ ਘਰ ਬੁਲਾ ਕੇ ਆਪਣੀ ਜੁਆਨੀ, ਹੁਸਨ ਤੇ ਆਪਣੇ ਮਾਲ ਦਾ ਜਾਦੂ ਪਾਉਣ ਦਾ ਪੂਰਾ ਯਤਨ ਕਰਦੀ ਹੈ। ਪਰ ਜਦੋਂ ਆਸ ਪੂਰੀ ਨਹੀਂ ਹੁੰਦੀ ਤਾਂ ਇਕ ਹੋਰ ਬੜਾ ਖਤਰਨਾਕ ਤੀਰ ਛੱਡਦੀ ਹੈ। ਆਪ ਜੀ ਨੂੰ ਸੰਬੋਧਨ ਕਰਕੇ ਆਖਦੀ ਹੈ-"ਤੁਸੀਂ ਮੇਜ਼ਬਾਨੀ ਤੇ ਹੁਸਨ ਦਾ ਅਪਮਾਨ ਕਰ ਰਹੇ ਹੋ। ਇਕ ਮੁਟਿਆਰ ਹੋਰ ਸਭ ਕੁਝ ਜਰ ਸਕਦੀ ਹੈ, ਪਰ ਹੁਸਨ ਤੇ ਜੁਆਨੀ ਦਾ ਅਪਮਾਨ ਨਹੀਂ। ਐਸੇ ਹੀ ਅਪਮਾਨ ਦਾ ਬਦਲਾ ਲੈਣ ਲਈ ਲੂਣਾ ਨੇ ਪੂਰਨ ਭਗਤ ਦਾ ਕੀ ਹਾਲ ਕੀਤਾ ਸੀ। ਲੂਣਾ ਦੀ ਰੂਹ ਇਸ ਵੇਲੇ ਮੇਰੇ ਅੰਦਰ ਪਰਵੇਸ਼ ਕਰ ਚੁੱਕੀ ਹੈ।….ਮੈਂ ਹੁਣੇ ਹੀ ਰੌਲਾ ਪਾਉਣ ਲੱਗੀ ਹਾਂ, ਚੀਕਾਂ ਮਾਰਾਂਗੀ ਤੇ ਕਹਾਂਗੀ ਕਿ ਇਸ …ਗੁਰੂ ਨੇ ਮੈਨੂੰ ਇਕੱਲਾ ਵੇਖ ਕੇ ਮੇਰੀ ਇੱਜ਼ਤ ਤੇ ਹੱਥ ਪਾਉਣ ਦਾ ਯਤਨ ਕੀਤਾ ਹੈ।….ਜੇ ਭਲਾ ਚਾਹੁੰਦੇ ਹੋ ਤਾਂ ਸਮਝੋ, ਤੇ ਹਠ ਨਾ ਕਰੋ।….ਆਪਣੀ ਇੱਜ਼ਤ ਬਚਾਓ ਤੇ ਮੈਨੂੰ ਤਪਦੀ ਨੂੰ ਠਾਰੋ।"….ਪਰ ਸਤਿਗੁਰੂ ਘਬਰਾਏ ਨਹੀਂ…। ਬੋਲੇ, ਸਾਧੋ…ਕਾਮੁ ਕ੍ਰੋਧ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ।' …ਹੁਣ ਮੈਂ ਜਾਂਦਾ ਹਾਂ। ਇਸ ਤਰ੍ਹਾਂ ਦਸਮ ਪਿਤਾ ਉਸ ਦੇ ਜਾਲ ਵਿੱਚ ਨਿੱਕਲ ਗਏ।' (ਸਫਾ 26-27)

ਲੇਖਕ ਵਿਦਵਾਨ ਹੈ, ਪਤਾ ਨਹੀਂ ਇਸ ਨੇ ਕੀ ਸਮਝਕੇ ਇਸ ਲੋਕਵਾਰਤਾ ਤੇ ਲੋਕ-ਸਾਹਿਤ (ਕਥਿਤ-ਕਹਾਣੀ) ਨੂੰ ਇਕ ਇਤਿਹਾਸਕ ਘਟਨਾ ਸਵੀਕਾਰ ਕਰ ਲਿਆ ਹੈ? ਜਦੋਂ ਕਿ ਦਸਮ ਗ੍ਰੰਥ ਵਿੱਚ 'ਤ੍ਰਿਆਚਰਿਤਰ' ਦੇ ਅਰੰਭ ਵਿੱਚ ਹੀ ਗੁਰੁ ਸਾਹਿਬ ਨੇ ਆਪ ਹੀ 'ਪਖਯਾਨ-ਚਰਿਤ੍ਰਲਿਖਯਤੇ' ਕਹਿ ਕੇ ਸਭ ਸਪਸ਼ਟ ਕਰ ਦਿੱਤਾ ਹੈ ਕਿ ਰੂਪਕੌਰ ਦੀ ਕਥਾ ਇਕ ਮਨੋਕਲਪਤ ਕਹਾਣੀ ਕਿੱਸਾ ਹੈ, ਜੋ ਕਿ ਨਸੀਹਤ ਦੇਣ ਲਈ ਕਹੀ ਅਤੇ ਕਥਨੀ ਗਈ ਹੈ ਜਿਸ ਵਿਚ ਪੁਰਸ਼ ਨੇ ਇਸਤਰੀ ਨਾਲ ਚਰਿਤਰ ਖੇਲਿਆ ਹੈ।

ਤਿੰਨੇ ਕਹਾਣੀਆਂ 21ਵੀਂ, 22ਵੀਂ ਅਤੇ 23ਵੀਂ 'ਰੂਪ ਕੌਰ' ਕਿੱਸੇ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸਹਿਤ ਰਚਨਾ ਦੇ ਰੁਪਾਂਤ੍ਰਾਂ ਤੋਂ ਅਣਜਾਣ ਸਿੱਖ, ਗੁਰੁ ਗੋਬਿੰਦ ਸਿੰਘ ਕਰਤਾ 'ਤ੍ਰਿਆਚਰਿਤਰ' ਦੀ ਸਵੈ-ਜੀਵਨੀ ਇਤਿਹਾਸ ਸਮਝ ਲੈਂਦੇ ਹਨ ਅਤੇ ਗ੍ਰੰਥ ਕਰਤਾ (ਗੁਰੁ ਸਾਹਿਬ) ਜੋ ਮੁੜ-ਮੁੜ "ਚਰਿਤਰ ਪਖਯਾਨੇ," "ਭੁਪ ਮੰਤਰੀ ਸੰਬਾਦੇ" ਦਾ ਹੋਕਾ ਦੇਈ ਜਾਂਦੇ ਹਨ, ਉਸ ਨੂੰ ਅਣਡਿਠ ਕਰੀ ਜਾਂਦੇ ਹਨ।ਇਸੇ ਤਰ੍ਹਾਂ ਪ੍ਰੋਫੈਸਰ ਰਾਮ ਪ੍ਰਕਾਸ਼ ਸਿੰਘ ਵੀ ਇਸੇ ਹਾਨੀਕਾਰਨ ਭੁਲੇਖੇ ਵਿੱਚ ਪਏ ਹੋਏ ਹਨ।

'ਤ੍ਰਿਆ ਚਰਿਤਰ' ਦੀ 21ਵੀ; 22ਵੀਂ ਤੇ 23ਵੀਂ ਸਾਖੀ ਵਿੱਚ, ਇਸ ਗ੍ਰੰਥ ਕਰਤਾ, ਗੁਰੁ ਗੋਬਿੰਦ ਸਿੰਘ ਜੀ ਨੇ ਸਥਾਨਿਕ ਤੇ ਵਾਸਤਵਿਕ ਰੰਗ, ਉਨਰ ਪੂਰਤੀ ਆਸ਼ੇ ਨੂੰ ਮੁੱਖ ਰੱਖ ਕੇ ਭਰਿਆ ਹੈ,ਉਸ ਤੋਂ ਅਣਜਾਣ ਆਦਮੀ ਭੁਲੇਖਾ ਖਾ ਕੇ ਇਉਂ ਅਨੁਮਾਣਦੇ ਹਨ ਕਿ ਜਿਵੇਂ ਕਰਤਾ ਆਪਣੇ ਹੀ ਜੀਵਨ ਦੀ ਇਤਿਹਾਸਕ ਘਟਨਾ ਬਿਆਨ ਕਰ ਰਿਹਾ ਹੈ। ਦਸਮ ਪਿਤਾ ਦੀ ਬਹੁਪੱਖੀ ਸ਼ਕਸੀਅਤ ਨੇ ਇਸ ਬੱਜਰ ਭੁਲੇਖੇ ਨੂੰ ਹੋਰ ਵੀ ਪ੍ਰਪੱਕ ਕੀਤਾ ਹੈ, ਜਿਸ ਕਾਰਨ ਕਿ ਸ਼ਰਧਾ ਯੁਕਤ ਇਉਂ ਸਮਝਦੇ ਹਨ ਕਿ ਇਹ ਵਾਕ ਗੁਰੁ ਦੇ ਹਨ ਅਤੇ ਇਸ ਲਈ ਹਰ ਪਹਿਲੂ ਤੋਂ ਤਿੰਨ ਕਾਲ ਸਤਯ ਹਨ। ਇਸੇ ਕਾਰਨ ਹੀ ਪ੍ਰੋ. ਰਾਮ ਪ੍ਰਕਾਸ਼ ਸਿੰਘ ਇਹ ਸਹਿਤ ਕਲਾ ਭੇਦ ਨੂੰ ਯਥਾਰਥਕ (ਸੱਚ) ਵਰਨਣ ਦੀ ਭੁਲ ਕਰ ਬੈਠੇ ਹਨ।

ਗੁਰੁ ਸਾਹਿਬ ਨੇ ਇਸ ਸਹਿਤ ਕਲਾ ਭੇਦ ਨੂੰ ਇਨ੍ਹਾਂ ਤਿੰਨਾਂ ਚਰਿਤਰਾਂ ਵਿੱਚ ਐਸੀ ਚਤੁਰਤਾ ਨਾਲ ਵਰਤਿਆ ਹੈ ਕਿ ਕੋਈ ਵੀ ਸੁਧਾਰਣ ਪੁਰਸ਼ ਇਸ ਦਾ ਭੁਲੇਖਾ ਖਾ ਸਕਦਾ ਹੈ। ਤਾਂ ਹੀ ਤਾਂ ਗੁਰੁ ਜੀ ਨੇ ਆਪ ਇਸ ਰਚਨਾ ਬਾਰੇ ਕਿਹਾ ਹੈ, ਕਿ , "ਸੁਣੈ ਮੂੜ੍ਹ ਚਿੱਤ ਲਾਇ ਚਤੁਰਤਾ ਆਵਈ।" ਭਾਵ ਇਹ ਕਿ ਤ੍ਰਿਆ ਚਰਿਤਰ ਦੇ ਕਥਾ ਵਸਤੂ ਨੂੰ ਬੜੇ ਗੌਹ ਨਾਲ "ਚਿੱਤ ਲਾਇ", ਵਿਚਾਰੋ ਤਾਂ ਭੇਦ ਖੁਲ੍ਹਣਗੇ, ਜਿਸ ਨਾਲ ਖਾਲਸੇ ਦੀ ਬੁੱਧੀ ਦੀ ਤੀਕਸ਼ਣਤਾ ਵਿੱਚ ਵਾਧਾ ਹੋਵੇਗਾ। ਬਸ ਇਹੋ ਹੀ ਨਿਸ਼ਾਨਾ ਸੀ ਗੁਰੁ ਸਾਹਿਬ ਜੀ ਦਾ।

ਅੰਤ ਵਿਚ 'ਰਾਇ' ਦੇ ਜਾਣ ਤੋਂ ਪਹਿਲਾਂ, 'ਰੂਪ ਕੌਰ' ਨੇ ਡਰਾਇਆ ਕਿ ਜੇ ਉਹ ਕਿਵੇਂ ਵੀ ਨਹੀਂ ਮੰਨਦੇ ਤਾਂ, ਫੇਰ 'ਚੋਰ ਚੋਰ' ਦਾ ਰੌਲਾ ਪਾ ਕੇ ਡੇਰੇ ਦੇ 'ਸਿੱਖਯਨ' (ਨੌਕਰ) ਜਗਾ ਦਿੱਤੇ ਅਤੇ 'ਰਾਇ' ਸਾਹਿਬ ਆਪਣੀ ਜੁੱਤੀ ਧੋਤੀ ਛੱਡ ਕੇ ਨੱਸ ਗਏ। ਇਉਂ 'ਇਕੀਸਮੋਂ ਚਰਿਤਰ ਸਮਾਪਤ' ਹੁੰਦਾ ਹੈ।

22ਵਾਂ ਚਰਿਤਰ ਬੱਸ ਇਤਨਾ ਹੀ ਹੈ ਕਿ 'ਰਾਇ' ਆਪ ਤਾਂ ਰੌਲੇ ਰੱਪੇ ਵਿੱਚ ਬਚ ਨਿਕਲ ਗਿਆ ਤੇ ਰੂਪ ਕੌਰ ਦਾ ਭਰਾ ਲੋਕਾਂ ਨੇ ਚੋਰ ਸਮਝ ਕੇ ਫੜ ਲਿਆ ਤੇ ਮਾਰਿਆ ਕੁੱਟਿਆ ਤੇ ਅੰਤ ਨੂੰ ਹਵਾਲਾਤੇ ਪਾ ਦਿੱਤਾ।

ਅੱਠਵੀਂ ਸਦੀ ਦੀ ਬਗਦਾਦ ਵਿੱਚ ਰਚੀ ਗਈ ਅਰਬੀ ਭਾਸ਼ਾ ਦੀ 'ਅਲਫ ਲੈਲਾ', 11ਵੀਂ ਸਦੀ ਦੀ ਸੰਸਕ੍ਰਿਤ ਦੀ ਪੁਸਤਕ, 'ਕਥਾ ਸਾਹਿਤ ਸਾਗਰ', 13ਵੀਂ ਸਦੀ ਦੀ ਫਾਰਸੀ ਪ੍ਰਸਿੱਧ ਪੁਸਤਕ, 'ਬੁਸਤਾਨ, ਵਿੱਚ ਇਹ ਰਚਨਾ-ਭੇਦ ਆਮ ਵਰਤੀ ਗਈ ਹੈ, ਜਿੱਥੇ ਕਿ ਕਥਾ ਕਹਾਣੀ ਵਿੱਚ ਆਇਆ ਕੋਈ ਨੁਕਤਾ ਵਿਸਤਾਰ ਕਰਨ ਦੇ ਆਸ਼ੇ ਨਾਲ, ਹੋਰਨਾਂ ਕਵੀਆਂ ਦੇ ਕਿੱਸੇ ਹੋਰ ਪ੍ਰਸੰਗ ਪ੍ਰਥਾਇ ਕਹੇ ਹੋਏ ਕਾਵਿ ਟੋਟੇ, ਕਥਾ ਕਹਾਣੀ ਦੇ ਪ੍ਰਾਂਤਾਂ ਦੇ ਮੁੰਹ ਵਿੱਚ ਪਾ ਦਿੱਤੇ ਜਾਂਦੇ ਹਨ ਅਤੇ ਇਸ ਨੂੰ ਦੋਸ਼ ਨਾ ਸਗੋਂ ਕਾਵਿ-ਕਲਾ ਦਾ ਗੁਣ ਸਮਝਿਆ ਗਿਆ ਹੈ। 18ਵੀਂ ਸਦੀ ਦੀ ਕ੍ਰਿਤ 'ਹੀਰ ਵਾਰਸ ਸ਼ਾਹ' ਵਿੱਚ ਕੁਰਾਨ ਸ਼ਰੀਫ ਦੀਆਂ ਤੁਕਾਂ 'ਤੇ ਟੋਟੇ ਇਸ ਢੰਗ ਨਾਲ ਆਮ ਵਰਤੇ ਗਏ ਹਨ, ਜਿਸ ਤੋਂ ਕਿਸੇ ਨੇ ਇਹ ਭੁੱਲ ਕੇ ਵੀ ਨਹੀਂ ਅਨੁਮਾਨਿਆ ਕਿ ਹੀਰ ਰਾਂਝੇ ਦੀ ਪ੍ਰੇਮ ਕਥਾ ਹਜ਼ਰਤ ਮੁਹੰਮਦ ਸਾਹਿਬ ਜਾਂ ਅੱਲਾ ਦੀ ਸਵੈਜੀਵਨ ਨਾਲ ਇਤਿਹਾਸਕ ਸਬੰਧ ਰੱਖਦੀ ਹੈ, ਜਿਵੇਂ ਕਿ ਸਰਲ-ਸੁਭਾ ਸ਼ਰਧਾਵਾਨ ਸਿੱਖ ਜਾਂ ਪ੍ਰੋ: ਰਾਮ ਪ੍ਰਕਾਸ਼ ਸਿੰਘ ਸਮਝੀ ਫਿਰਦੇ ਹਨ। ਵਾਰਸਸ਼ਾਹ ਦਾ ਇਹ ਦਾਹਵਾ ਕਿ ਉਸ ਨੇ ਕੁਰਾਨ ਸ਼ਰੀਫ ਦੀਆਂ ਤੁੱਕਾਂ ਹੀਰ ਰਾਂਝੇ ਦੀ ਪ੍ਰੇਮ ਵਾਰਤਾ ਵਿੱਚ ਵਰਤ ਕੇ ਉਨ੍ਹਾਂ ਤੁੱਕਾਂ ਦੇ ਪ੍ਰਯਾਯ ਲਿਖੇ ਹਨ ਤੇ ਤਸ਼ਰੀਹ ਕੀਤੀ ਹੈ।

ਸ਼ੱਚ ਤਾਂ ਇਹ ਹੈ ਕਿ ਇਹ ਤਿੰਨੇ ਕਹਾਣੀਆਂ, ਪਿੰਜਰ-ਰੂਪ ਵਿੱਚ ਅਰਬੀ ਦੀ 8ਵੀਂ ਸਦੀ ਦੀ ਪੁਸਤਕ, 'ਅਲਫ ਲੈਲਾ' ਵਿੱਚ ਮੌਜੂਦ ਹਨ। 'ਅਨੰਦਪੁਰ', ਸਿੱਖਯ' 'ਰਾਇ' ਆਦਿ ਵਿਸ਼ੇਸ਼ ਵਰਨਣ ਇਨ੍ਹਾਂ ਕਹਾਣੀਆਂ ਵਿੱਚ ਸਥਾਨਕ ਤੇ ਵਾਸਤਵਿਕ ਰੰਗ ਭਰਨ ਲਈ ਕੀਤਾ ਗਿਆ ਹੈ, ਜੋ ਕਿ ਸਹਿਤ ਰਚਨਾ ਭੇਦਾਂ ਦੇ ਐਨ ਅਨੁਕੂਲ ਹੈ, ਅਤੇ ਉੱਚੀ ਕਲਾ ਦੇ ਉਚ ਆਸ਼ਿਆਂ ਦੀ ਪੂਰਤੀ ਲਈ ਕੀਤਾ ਗਿਆ ਹੈ।

'ਸੁਧ ਜਬ ਤੇ ਹਮ ਧਰੀ' ਛੰਦ ਇਤਿਹਾਸ ਅਦਾਰਿਤ ਹੈ ਪਰ ਇਸ ਦੀ 'ਤ੍ਰਿਆਚਰਿਤਰ' ਦੀਆਂ ਕਹਾਣੀਆਂ ਵਿਚ ਗੋਂਦ ਦਾ ਕਦਾਚਿਤ ਇਹ ਭਾਵ ਨਹੀਂ ਨਿਕਲਦਾ ਕਿ ਇਨ੍ਹਾਂ ਕਹਾਣੀਆਂ ਦੀ ਕਥਾ ਵਸਤੂ ਇਤਿਹਾਸਕ ਹੈ ਅਤੇ ਇਨ੍ਹਾਂ ਦਾ ਮੁੱਖ ਪਾਤਰ, ਕਰਤਾ (ਗੁਰੁ ) ਆਪ ਹੈ।

ਅਸਾਂ (ਸਿਰਦਾਰ ਕਪੂਰ ਸਿੰਘ) ਇਸ ਲੇਖ ਵਿੱਚ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਬਿਨਾਂ ਇਹ ਸਭ ਕੁਝ ਨੂੰ ਸਮਝੇ, ਇਸ ਪ੍ਰਕਾਰ ਦੇ ਹਾਨੀਕਾਰਕ ਭੁਲੇਖੇ, ਜਿਵੇਂ ਪ੍ਰੋ: ਰਾਮ ਪ੍ਰਕਾਸ਼ ਸਿੰਘ ਜੀ ਦਾ ਲੇਖ, ਨਫਿਰਤ ਨਹੀਂ ਹੋ ਸਕਦੇ।

ਇਹ ਲੇਖ ਸਿਰਦਾਰ ਕਪੂਰ ਸਿੰਘ (ICS), ਨੈਸ਼ਨਲ ਪ੍ਰੋਫੈਸਰ ਆਫ ਸਿਖਇਜ਼ਮ ਦੇ ਪਹਿਲਾਂ, 'ਗੁਰਮਤਿ ਪ੍ਰਕਾਸ਼', ਅਕਤੂਬਰ 1993, ਇਕ ਮਾਸਿਕ ਪੱਤਰਕਾ, ਵਿਚ ਛਪੇ ਲੇਖ 'ਤੇ ਆਧਾਰਿਤ ਹੈ।


3 Comments

  1. Simrendra Singh Hazur Sahib November 18, 2009, 10:11 pm

    Waheguru JI ka KHALSA
    Waheguru JI ki Fateh

    "Sunai MOODH chit laye CHATURATA avayi"
    This is the purpose of Guru Gobind Singh JI behind the creation of 'Charitra Bani'.
    Every Gikh should be aware of this & should follow The teachings of Guru sahib stated in Dasam bani.

    For the professor & kala afgana like people Panth has already commanded as:
    "SATGURU HUKAM KHALSE BHAYIO MASAND BHET CHANDI KA DAYO"

    PANTH KI JEET
    RAJ KAREGA KHALSA

    Reply to this comment
  2. SATNAM SINGH ENGLAND, BIRMINGHAM November 24, 2009, 4:11 am

    GURU FATEH,
    I strongly agree with your conditions and very happy for the Seva you are doing.
    Please keep on telling truth to the Sikh Sangat.

    S.SINGH

    Reply to this comment
  3. kuldip-singh-kala hongkong March 8, 2010, 12:03 am

    dasam-bani-is very-great-ji

    Reply to this comment
 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਜਪੁਜੀ ਸਾਹਿਬ ਅਤੇ ਜਾਪੁ ਸਾਹਿਬ: ਤੁਲਨਾਤਮਕ ਪਰਿਪੇਖ

 

‘ਜਾਪੁ ਸਾਹਿਬ’ ਸ੍ਰੀ ਦਸਮ ਗ੍ਰੰਥ ਦੀ ਇਕ-ਇਕ ਅਜਿਹੀ ਰਚਨਾ ਹੈ, ਜਿਸਨੂੰ ਸਿੱਖ ਧਰਮ ਦੇ ਮਾਹਿਰ, ਦਾਰਸ਼ਨਿਕ, ਸਾਹਿਤ-ਇਤਿਹਾਸਕਾਰ ਅਤੇ ਆਲੋਚਕ ਇਕ ਮੱਤ ਹੋ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚਿਤ ਬਾਣੀ ਦੇ ਰੂਪ ਵਿਚ ਸਤਿਕਾਰ ਅਤੇ ਸਵੀਕਾਰ ਕਰਦੇ ਹਨ।...

Read Full Article

੧੭ ਅਕਤੂਬਰ ੧੭੬੨ ਦੀਵਾਲੀ ਦਾ ਦਿਨ ਤੇ ਜੰਗ

 

ਇਹ ਲੇਖ ਲੜੀਆਂ ਛੋਟਾ ਘੱਲੂਘਾਰਾ, ਅਬਦਾਲੀ ਸਿੱਖ ਤੇ ਵਡਾ ਘੱਲੂਘਾਰਾ, ਅਤੇ ਮੁਗ਼ਲ ਰਾਜੇਆਂ ਦੁਆਰਾ ਕੀਤੇ ਦੇ ਸਿਰਲੇਖਾਂ ਹੇਠ ਲੜੀਵਾਰ ਸੂਰਾ ਮਾਸਿਕ ਪੱਤਰ ਵਿਚ ਲੰਬੇ ਅਰਸੇ ਤਕ ਸ਼ਿੰਗਾਰ ਰਹੇ ਹਨ। ਸਿੱਖ ਸੰਗਤਾਂ ਅਤੇ ਪਾਠਕਾਂ ਦੀ ਵਿਸ਼ੇਸ਼ ਮੰਗ ਤੇ ਛੋਟਾ ਘੱਲੂਘਾਰਾ ਲੇਖ ਲੜੀ ਨੂੰ ਪਹਿਲੇ ਘੱਲੂਘਾਰੇ ਦੇ ਨਾਮ ਹੇਠ ਅਤੇ ਅਬਦਾਲੀ ਸਿੱਖ ਅਤੇ ਵੱਡੇ ਘੱਲੂਘਾਰਾ ਲੇਖ ਲੜੀ ਨੂੰ ਅਬਦਾਲੀ ਸਿੱਖ ਅਤੇ ਵੱਡਾ ਘੱਲੂਘਾਰਾ ਨਾਂ ਹੇਠ ਹੀ ਕਿਤਾਬਾਂ ਦੇ ਰੂਪ ਵਿਚ ਪ੍ਰਕਾਸ਼ਿਤ ਕੀਤਾ ਜਾ ਚੁਕਿਆ ਹੈ। ...

Read Full Article

ਪ੍ਰੇਮ ਸਿੰਘ ਦਾ 'ਝੁਲਸਿਆ ਸ਼ਹਿਰ'

 

ਆਰਟਿਸਟ ਪ੍ਰੇਮ ਸਿੰਘ ਲਈ ਚਿੱਤਰਕਲਾ ਇੱਕ ਖ਼ਾਮੋਸ਼ ਨਿਰੰਤਰ ਪ੍ਰਕਿਰਿਆ ਹੈ। ਚੰਡੀਗੜ੍ਹ ਦੇ ਸਰਕਾਰੀ ਆਰਟ ਕਾਲਜ ਦੇ ਸਾਬਕਾ ਪ੍ਰਿੰਸੀਪਲ ਪ੍ਰੇਮ ਸਿੰਘ ਨੇ ੧੯੮੪ ਵਿੱਚ ਦਿੱਲੀ 'ਚ ਪੈਰ ਪਾਇਆ ਤਾਂ ਸ਼ਹਿਰ ਸੜ ਰਿਹਾ ਸੀ। ਮਨ ਮਸਤਕ 'ਤੇ ਅਸਰਅੰਦਾਜ਼ ਹੋਏ ਇਸ ਕਤਲੇਆਮ ਨੇ ਉਸ ਨੂੰ 'ਸਕਾਰਡ ਸਿਟੀ' ਨਾਂ ਦੀ ਚਿੱਤਰ ਲੜੀ ਸ਼ੁਰੂ ਕਰਨ ਦੇ ਰਾਹ ਪਾਇਆ। ਇਸੇ ਲੜੀ ਦੇ ਇੱਕ ਚਿੱਤਰ ਬਾਰੇ ਦੱਸਦੀ ਹੈ ਇਹ ਰਚਨਾ।...

Read Full Article

ਰੂਪਾਕਾਰ ਦੀ ਦ੍ਰਿਸ਼ਟੀ ਤੋਂ ਚੰਡੀ ਦੀ ਵਾਰ

 

ਸਾਹਿਤਕ ਵਿਸ਼ੇਸ਼ਤਾਈਆਂ ਦੇ ਆਧਾਰ 'ਤੇ ਇਸ ਵਾਰ ਨੂੰ ਪੰਜਾਬੀ ਦੀ ਸ਼੍ਰੋਮਣੀ ਵਾਰ ਮੰਨਿਆ ਜਾ ਸਕਦਾ ਹੈ। ਜਿਥੇ ਅਧਿਆਤਮਕ ਵਾਰਾਂ ਨੇ ਪੰਜਾਬੀਆਂ ਦੇ ਜੀਵਨ ਵਿਚ ਭਾਰੀ ਤਬਦੀਲੀ ਲਿਆਂਦੀ ਉਥੇ ਗੁਰੂ ਗੋਬਿੰਦ ਸਿੰਘ ਜੀ ਨੇ ਚੰਡੀ ਦੀ ਵਾਰ ਬੀਰ ਰਸ ਵਿਚ ਰਚ ਕੇ ਹਥਿਆਰਬੰਦ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਤੇ ਸਿੱਟੇ ਵਜੋਂ ਇਸ ਸੰਘਰਸ਼ ਨੇ ਰਾਜ ਪ੍ਰਬੰਧ ਤੇ ਸਮਾਜ ਨੂੰ ਤਬਦੀਲ ਕਰਕੇ ਰੱਖ ਦਿੱਤਾ।...

Read Full Article

ਜਾਪੁ ਸਾਹਿਬ : ਵਿਸ਼ਾਗਤ ਪਾਸਾਰ

 

‘ਜਾਪ ਸਾਹਿਬ’ ਦਾ ਪ੍ਰਮੁੱਖ ਵਿਸ਼ਾ ਅਮਾਲ ਪੁਰਖ ਦੇ ਗੁਣਾਂ ਦੀ ਉਸਤਤਿ ਜਾਂ ਸਿਫ਼ਤ-ਸਲਾਹ ਕਰਨਾ ਹੈ। ਇਸ ਪ੍ਰਯੋਜਨ ਹਿਤ ਜਾਪੁ ਸਾਹਿਬ ਦੇ ਪਾਠ ਵਿਚ ਸਦੀਵੀ ਸੱਚ ਦਾ ਪ੍ਰਵਚਨ ਸਿਰਜਣ ਲਈ ਵਿਸ਼ੇਸ਼ਣਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਵਿਸ਼ੇਸ਼ਣਾਂ ਦਾ ਸੰਬੰਧ ਵਜੂਦ-ਰਹਿਤ ਅਕਾਲ ਪੁਰਖ ਦੀ ਵਜੂਦਾਤਮਿਕਤਾ ਨੂੰ ਮਾਨਵੀ ਪ੍ਰਤੱਖਣ ਦੇ ਘੇਰੇ ਵਿੱਚ ਲਿਆਉਣਾ ਹੈ। ਪਾਠ ਦੇ ਇਨ੍ਹਾਂ ਵਿਸ਼ੇਸ਼ਣੀ ਵਰਣਨਾਤਮਕ ਵੇਰਵਿਆਂ ਰਾਹੀਂ ਜਿਹੜੇ ਭਾਵ ਉਜਾਗਰ ਹੁੰਦੇ ਹਨ, ਉਨ੍ਹਾਂ ਦੇ ਆਧਾਰ ਤੇ ਜਾਪੁ ਸਾਹਿਬ ਦੀਆਂ ਵਿਸ਼ਾਗਤ ਵਿਸ਼ੇਸ਼ਤਾਵਾਂ ਵੇਖੀਆਂ ਜਾ ਸਕਦੀਆਂ ਹਨ। ...

Read Full Article

ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਵਰਤਾਏ ਗਏ ਦੋ ਅਚਰਜ ਕੌਤਕ

 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

Read Full Article

ਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? Part 3 of 3

 

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਅਵਤਰਿਤ ਹੋਈ ਗੁਰਬਾਣੀ, ਗੁਰਮਤਿ ਵਿਚਾਰਧਾਰਾ, ਸਿੱਖ ਇਤਿਹਾਸ, ਸਿੱਖ ਰਹਿਤਨਾਮੇ, ਸਿੱਖ ਸਿਧਾਂਤ, ਗੁਰਮਤਿ ਰਹਿਤ ਨੇ ਮਨੁੱਖ ਨੂੰ ਇਕ ਅਕਾਲ ਪੁਰਖ ਦੀ ਪ੍ਰੇਮਾ ਭਗਤੀ ਨਾਲ ਜੋੜਿਆ ਅਤੇ ਉਸ ਦੀ ਮਾਨਸਿਕ, ਬੌਧਿਕ ਅਤੇ ਆਤਮਕ ਅਵਸਥਾ ਨੂੰ ਗਰਕ ਕਰਨ ਵਾਲੇ ਨਸ਼ਿਆਂ ਤੋਂ ਵਰਜਿਤ ਰੱਖਿਆ। ਅਫਸੋਸ ਨਸ਼ਿਆਂ ਦੇ ਰੋਜ ਨਿੱਤ ਨਵੇਂ ਸਰੂਪ ਸੋਚੀ ਸਮਝੀ ਸਾਜ਼ਸ ਅਧੀਨ ਮੁਹੱਈਆ ਕਰਾਏ ਜਾ ਰਹੇ ਹਨ। ਨਸ਼ਿਆਂ ਦੇ ਇਸ ਜਹਰੀਲੇ ਪ੍ਰਭਾਵ ਨੂੰ ਡਾਕਟਰ ਹਰਸ਼ਿੰਦਰ ਕੌਰ ਦੁਆਰਾ ਲਿਖੇ ਗਏ ਤਿੰਨ ਖੋਜ ਪੂਰਕ ਲੇਖਾਂ ਦੇ ਰੂਪ ਵਿੱਚ ਪਾਠਕਾਂ ਦੀ ਸੇਵਾ ਲਈ ਪ੍ਰਕਾਸ਼ਿਤ ਕਰ ਰਹੇ ਹਾਂ।...

Read Full Article

ਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ Part 2 of 3

 

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਅਵਤਰਿਤ ਹੋਈ ਗੁਰਬਾਣੀ, ਗੁਰਮਤਿ ਵਿਚਾਰਧਾਰਾ, ਸਿੱਖ ਇਤਿਹਾਸ, ਸਿੱਖ ਰਹਿਤਨਾਮੇ, ਸਿੱਖ ਸਿਧਾਂਤ, ਗੁਰਮਤਿ ਰਹਿਤ ਨੇ ਮਨੁੱਖ ਨੂੰ ਇਕ ਅਕਾਲ ਪੁਰਖ ਦੀ ਪ੍ਰੇਮਾ ਭਗਤੀ ਨਾਲ ਜੋੜਿਆ ਅਤੇ ਉਸ ਦੀ ਮਾਨਸਿਕ, ਬੌਧਿਕ ਅਤੇ ਆਤਮਕ ਅਵਸਥਾ ਨੂੰ ਗਰਕ ਕਰਨ ਵਾਲੇ ਨਸ਼ਿਆਂ ਤੋਂ ਵਰਜਿਤ ਰੱਖਿਆ। ਅਫਸੋਸ ਨਸ਼ਿਆਂ ਦੇ ਰੋਜ ਨਿੱਤ ਨਵੇਂ ਸਰੂਪ ਸੋਚੀ ਸਮਝੀ ਸਾਜ਼ਸ ਅਧੀਨ ਮੁਹੱਈਆ ਕਰਾਏ ਜਾ ਰਹੇ ਹਨ। ਨਸ਼ਿਆਂ ਦੇ ਇਸ ਜਹਰੀਲੇ ਪ੍ਰਭਾਵ ਨੂੰ ਡਾਕਟਰ ਹਰਸ਼ਿੰਦਰ ਕੌਰ ਦੁਆਰਾ ਲਿਖੇ ਗਏ ਤਿੰਨ ਖੋਜ ਪੂਰਕ ਲੇਖਾਂ ਦੇ ਰੂਪ ਵਿੱਚ ਪਾਠਕਾਂ ਦੀ ਸੇਵਾ ਲਈ ਪ੍ਰਕਾਸ਼ਿਤ ਕਰ ਰਹੇ ਹਾਂ।...

Read Full Article

ਨਸ਼ਿਆਂ ਦੀਆਂ ਨਵੀਆਂ ਕਿਸਮਾਂ : Part 1 of 3

 

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਅਵਤਰਿਤ ਹੋਈ ਗੁਰਬਾਣੀ, ਗੁਰਮਤਿ ਵਿਚਾਰਧਾਰਾ, ਸਿੱਖ ਇਤਿਹਾਸ, ਸਿੱਖ ਰਹਿਤਨਾਮੇ, ਸਿੱਖ ਸਿਧਾਂਤ, ਗੁਰਮਤਿ ਰਹਿਤ ਨੇ ਮਨੁੱਖ ਨੂੰ ਇਕ ਅਕਾਲ ਪੁਰਖ ਦੀ ਪ੍ਰੇਮਾ ਭਗਤੀ ਨਾਲ ਜੋੜਿਆ ਅਤੇ ਉਸ ਦੀ ਮਾਨਸਿਕ, ਬੌਧਿਕ ਅਤੇ ਆਤਮਕ ਅਵਸਥਾ ਨੂੰ ਗਰਕ ਕਰਨ ਵਾਲੇ ਨਸ਼ਿਆਂ ਤੋਂ ਵਰਜਿਤ ਰੱਖਿਆ। ਅਫਸੋਸ ਨਸ਼ਿਆਂ ਦੇ ਰੋਜ ਨਿੱਤ ਨਵੇਂ ਸਰੂਪ ਸੋਚੀ ਸਮਝੀ ਸਾਜ਼ਸ ਅਧੀਨ ਮੁਹੱਈਆ ਕਰਾਏ ਜਾ ਰਹੇ ਹਨ। ਨਸ਼ਿਆਂ ਦੇ ਇਸ ਜਹਰੀਲੇ ਪ੍ਰਭਾਵ ਨੂੰ ਡਾਕਟਰ ਹਰਸ਼ਿੰਦਰ ਕੌਰ ਦੁਆਰਾ ਲਿਖੇ ਗਏ ਤਿੰਨ ਖੋਜ ਪੂਰਕ ਲੇਖਾਂ ਦੇ ਰੂਪ ਵਿੱਚ ਪਾਠਕਾਂ ਦੀ ਸੇਵਾ ਲਈ ਪ੍ਰਕਾਸ਼ਿਤ ਕਰ ਰਹੇ ਹਾਂ।...

Read Full Article