A Panthic Network - Khalsa Press Publication, ISSN: 1930-0107

PANTHIC.org


"ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ, ਦਿੱਲੀ, ਆਗਰੇ, ਹਾਂਸੀ ਹਸਾਰ ਮੀਆਂ। ਬੀਕਾਨੇਰ, ਲਖਨਊ, ਅਜਮੇਰ, ਜੈਪੁਰ, ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ। ਚੱਲੀ ਸਭ ਪੰਜਾਬ ਦੀ ਬਾਦਸ਼ਾਹੀ, ਨਹੀਂ ਦਲਾਂ ਦਾ ਅੰਤ ਸ਼ੁਮਾਰ ਮੀਆਂ। ਸ਼ਾਹ ਮੁਹੰਮਦਾ ਕਿਸੇ ਨਾ ਅਟਕਣਾ ਈਂ, ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ।(੬੩)"
- Shah Mohammed (Jangnama)

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ

Author/Source: Dr. Parmjit Singh Mansa

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ
-ਡਾ. ਪਰਮਜੀਤ ਸਿੰਘ ਮਾਨਸਾ

ਸੰਸਾਰ ਦੇ ਅੰਦਰ ਵਿਕਾਸ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵਿਕਾਸ-ਪ੍ਰਕਿਰਿਆ ਦੌਰਾਨ ਕਈ ਵਾਰ ਉਤਪਤੀ ਹੁੰਦੀ ਹੈ ਤੇ ਕਈ ਵਾਰ ਵਿਨਾਸ਼ ਹੁੰਦਾ ਹੈ। ਇਸੇ ਪ੍ਰਕਾਰ ਮਨੁੱਖਾਂ ਅੰਦਰ ਵਰਤਦਾ ਹੈ। ਮਨੱੁਖ ਜੰਮਦੇ ਹਨ, ਮਰਦੇ ਹਨ; ਜਨਮ ਅਤੇ ਮਰਨ ਦੀ ਪ੍ਰਕਿਰਿਆ ਚਲਦੀ ਰਹਿੰਦੀ ਹੈ। ਇਸ ਲਗਾਤਾਰ ਕਿਰਿਆ ਅੰਦਰ ਕਦੇ ਕੋਈ ਵਿਰਲਾ ਮਹਾਨ ਧਰਮਵੇਤਾ ਜੋਤੀ ਜੋਤਿ ਸਮਾ ਜਾਂਦਾ ਹੈ। ਜੋਤੀ ਜੋਤਿ ਸਮਾਉਣ ਤੋਂ ਭਾਵ ਹੈ ਜਨਮ-ਮਰਨ ਦੀ ਪ੍ਰਕਿਰਿਆ ਤੋਂ ਮੁਕਤ ਹੋਣਾ। ਜੋ ਮਰਦਾ ਹੈ ਉਸ ਲਈ ਅੱਗੇ ਫੇਰ ਜਨਮ ਤਿਆਰ ਹੁੰਦਾ ਹੈ। ਸਾਡੇ ਧਰਮ ਗ੍ਰੰਥ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਆਤਮਾ ਨਵਾਂ ਚੋਲਾ ਧਾਰਨ ਕਰ ਲੈਂਦਾ ਹੈ। ਆਤਮਾ ਪਰਮਾਤਮਾ ਵਿਚ ਉਦੋਂ ਹੀ ਟਿਕਦਾ ਹੈ ਜਦੋਂ ਜੋਤਿ ਜੋਤਿ ਵਿਚ ਸਮਾ ਜਾਂਦੀ ਹੈ। ਫੇਰ ਜਨਮ-ਮਰਨ ਦਾ ਚੱਕਰ ਮੁੱਕ ਜਾਂਦਾ ਹੈ। ਗੁਰਬਾਣੀ ਇਸ ਪ੍ਰਕਿਰਿਆ ਨੂੰ ਇਸ ਪ੍ਰਕਾਰ ਵਿਅਕਤ ਕਰਦੀ ਹੈ। ਜਨਮ-ਮਰਨ ਪਰਮਾਤਮਾ ਦਾ ਹੁਕਮ ਹੈ। ਜਦੋਂ ਜੀਵ ਹੁਕਮ ਨੂੰ ਸਮਝ ਲੈਂਦਾ ਹੈ ਤਾਂ ਕਰਤੇ ਦੇ ਹੁਕਮ ਵਿਚ ਹੀ ਲੀਨ ਹੋ ਜਾਂਦਾ ਹੈ:

ਬਹੁਰਿ ਹਮ ਕਾਹੇ ਆਵਹਿਗੇ॥
ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ॥ (ਪੰਨਾ ੧੧੦੩)

ਹੁਕਮ ਨੂੰ ਬੱੁਝਣਾ ਤੋਂ ਭਾਵ ਹੈ ਕਿ ਹੁਕਮ ਨੂੰ ਸਿਰ-ਮੱਥੇ ਪ੍ਰਵਾਨ ਕਰਨਾ। ਤਰਕ-ਵਿਤਰਕ ਹੁਕਮ ਵਿਚ ਨਹੀਂ ਚੱਲਦਾ। ਇਹ ਅਵਸਥਾ ਗ਼ੁਲਾਮ ਬਣਨ ਵਾਲੀ ਹੈ। ਨਮਕ ਦੇ ਪੁਤਲੇ ਸਮੁੰਦਰ ਦਾ ਥਾਹ ਪਾਉਣ ਗਏ ਪਰ ਸਮੁੰਦਰ ਵਿਚ ਹੀ ਸਮਾ ਗਏ। ਬਸ ਇਹੀ ਭੇਦ ਹੈ ਹੁਕਮ ਮੰਨਣ ਦਾ, ਹੁਕਮ ਵਿਚ ਲੀਨ ਹੋਣ ਦਾ- ਆਪਣੀ ਹਸਤੀ ਮਿਟਾ ਦੇਣੀ। ਸਾਰੇ ਬੰਧਨਾਂ ਤੋਂ ਮੁਕਤ ਹੋ ਕੇ ਪਰਮਾਤਮਾ ਦੇ ਚਰਨਾਂ ਤਕ ਪਹੁੰਚਣਾ ਜੋਤੀ ਜੋਤਿ ਸਮਾਉਣਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਉਦਾਸੀਆਂ ਤੋਂ ਬਾਅਦ ਕਰਤਾਰਪੁਰ ਟਿਕ ਗਏ। ਇਥੇ ਹੀ ਸਿੱਖੀ ਦਾ ਪ੍ਰਚਾਰ ਕਰਦੇ ਰਹੇ। ਸ੍ਰੀ ਗੁਰੂ ਨਾਨਕ ਦੇਵ ਜੀ ਕੋਲ ਇਥੇ ਹੀ ਭਾਈ ਲਹਿਣਾ ਜੀ ਵੀ ਆਪਣੀ ਜਗਿਆਸਾ ਲੈ ਕੇ ਆਏ ਅਰ ਸਦਾ ਲਈ ਇਥੇ ਹੀ ਟਿਕ ਗਏ।

ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਇਹ ਕਹਿਣਾ ਕਿ ਉਹ ਜੋਤੀ-ਜੋਤਿ ਸਮਾਉਣ ਉਪਰੰਤ ਮੁਕਤ ਹੋ ਗਏ ਜਾਂ ਮੋਖਸ਼ ਨੂੰ ਪ੍ਰਾਪਤ ਹੋ ਗਏ, ਕੁਝ ਠੀਕ ਨਹੀਂ ਲੱਗਦਾ ਕਿਉਂਕਿ ਗੁਰੂ ਜੀ ਪਹਿਲਾਂ ਹੀ ਮੁਕਤ ਸਨ। ਉਹ ਤਾਂ ਹੋਰ ਲੋਕਾਈ ਨੂੰ ਫੋਕੀਆਂ ਕਰਮਕਾਂਡੀ ਅਤੇ ਮਿਥੀਆਂ ਧਾਰਮਿਕ ਅਤੇ ਸਮਾਜਿਕ ਕੁਰੀਤੀਆਂ ਤੋਂ ਵਰਜ ਕੇ ਸੱਚੇ ਪਰਮਾਤਮਾ ਦੇ ਨਾਮ ਨਾਲ ਜੋੜ ਕੇ ਮੁਕਤ ਕਰਨ ਦੀ ਜੀਵਨ-ਜਾਚ ਆਪਣੀ ਬਾਣੀ ਰਾਹੀਂ ਵਿਅਕਤ ਕਰਦੇ ਹਨ। ਗੁਰਬਾਣੀ ਵਾਕ ਹੈ:

ਆਪਿ ਮੁਕਤੁ ਮੁਕਤੁ ਕਰੈ ਸੰਸਾਰੁ॥
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ॥ (ਪੰਨਾ ੨੯੫)

ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਬਖ਼ਸ਼ਿਸ਼ ਦੀ ਦਾਤ ਤਾਂ ਪਰਮਾਤਮਾ ਵੱਲੋਂ ਪਹਿਲਾਂ ਹੀ ਪ੍ਰਾਪਤ ਸੀ। ਉਹ ਤਾਂ ਆਪ ਪਰਮਾਤਮਾ ਦਾ ਰੂਪ ਜਗਤ ਵਿਚ ਕਲਾ ਧਾਰ ਕੇ ਆਏ ਸਨ:

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ॥ (ਪੰਨਾ ੧੩੯੫)

ਹੁਣ ਸਵਾਲ ਇਹ ਉੱਠਦਾ ਹੈ ਕਿ ਉਨ੍ਹਾਂ ਦੀ ਜੋਤਿ ਕਿਥੇ ਸਮਾਈ। ਉਨ੍ਹਾਂ ਦੀ ਜੋਤਿ ਤਾਂ ਪਹਿਲਾਂ ਹੀ ਸਰਬ-ਵਿਆਪਕ ਸੀ। ਸਰਬ-ਵਿਆਪਕ ਦੀ ਜੋਤਿ ਨਾਲ ਉਨ੍ਹਾਂ ਨੇ ਅਨੇਕਾਂ ਦੀ ਬੁਝੀ ਹੋਈ ਜੋਤਿ ਨੂੰ ਜਾਗ੍ਰਿਤ ਕੀਤਾ। ਗੁਰੂ ਹੁੰਦਾ ਹੀ ਪ੍ਰਕਾਸ਼ ਰੂਪ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੋਤਿ ਭਾਈ ਲਹਿਣਾ ਵਿਚ ਟਿਕਾ, ਉਨ੍ਹਾਂ ਨੂੰ ਆਪਣਾ ਅੰਗ ਬਣਾ ਕੇ ਗੁਰੂ ਅੰਗਦ ਦੇਵ ਜੀ ਬਣਾ ਦਿੱਤਾ ਜਿਨ੍ਹਾਂ ਤੋਂ ਅਨੇਕਾਂ ਸੰਗਤਾਂ ਇਸ ਪ੍ਰਕਾਸ਼ਮਈ ਜੋਤ ਤੋਂ ਗਿਆਨ ਰੂਪੀ ਪ੍ਰਕਾਸ਼ ਲੈਂਦੀਆਂ ਰਹੀਆਂ। ਇਸ ਗੱਲ ਦੀ ਪੁਸ਼ਟੀ ਭਾਈ ਸੰਤੋਖ ਸਿੰਘ ਜੀ ਕਰਦੇ ਹਨ:

ਬਾਬਾ ਮੜੀ ਨਾ ਗੋਰ ਗੁਰ ਅੰਗਦ ਕੇ ਹੀਯੇ ਮਹਿ।
ਪੁਨ ਸਤਿਸੰਗਤ ਔਰ ਨਿਸਦਿਨ ਬਸਯੋ ਮੈ ਕਰੋ।

ਪਰਮ ਜੋਤ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹਿਰਦੇ ਵਿਚ ਸਮਾ ਗਈ। ਸ੍ਰੀ ਗੁਰੂ ਅੰਗਦ ਦੇਵ ਜੀ ਦੀ ਜੋਤਿ ਗੁਰ ਜੋਤਿ ਤੋਂ ਜਗੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਥਾਪਣਾ ਦੇ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਆਪਣੀ ਥਾਂ ਥਾਪਿਆ। ਅਰ ਇਹ ਐਲਾਨ ਕੀਤਾ ਕਿ ਹੁਣ ਗੁਰ ਜੋਤ ਗੁਰ ਅੰਗਦ ਵਿਚ ਅਰ ਆਪ ਸਾਰੀ ਸਾਧ ਸੰਗਤ ਵਿਚ ਗੁਰ-ਜੋਤ ਜਗਦੀ ਰਹੇਗੀ। ਸਾਧ ਸੰਗਤ ਵਿਚ ਵੀ ਗੁਰੂ ਨਾਨਕ ਦੇਵ ਜੀ ਦੀ ਜੋਤ ਵਿਦਮਾਨ ਹੈ। ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਇਹ ਜੋਤ ਸ੍ਰੀ ਗੁਰੂ ਅਮਰਦਾਸ ਜੀ ਵਿਚ ਸਥਿਤ ਹੁੰਦੀ ਹੈ। ਸ੍ਰੀ ਗੁਰੂ ਅਮਰਦਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ਮਾਨ ਹੁੰਦੇ ਹਨ। ਸ੍ਰੀ ਗੁਰੂ ਰਾਮਦਾਸ ਜੀ ਤੋਂ ਜੋਤਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਕਾਸ਼ਮਾਨ ਕਰਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਫ਼ੁਰਮਾਨ ਹੈ:

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ॥
ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ॥
ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ॥
ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ॥
ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ॥
ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ॥ (ਪੰਨਾ ੧੪੦੮)

ਗੁਰੂ-ਜੋਤਿ ਜਨਮ-ਮਰਨ ਤੋਂ ਰਹਿਤ ਹੁੰਦੀ ਹੈ। ਜਨਮ-ਮਰਨ ਤੋਂ ਰਹਿਤ ਜੋਤ ਹੀ ਪਰਉਪਕਾਰ ਕਰ ਸਕਦੀ ਹੈ। ਜੋ ਆਪ ਮੁਕਤ ਹੁੰਦੀ ਹੈ ਉਹੀ ਹੋਰਨਾਂ ਨੂੰ ਵੀ ਮੁਕਤ ਕਰ ਸਕਦੀ ਹੈ। ਇਹੀ ਜੋਤ ਜੀਵ ਨੂੰ ਪ੍ਰਭੂ ਨਾਲ ਮਿਲਾਉਣ ਵਿਚ ਸਹਾਇਕ ਹੁੰਦੀ ਹੈ:

ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ॥
ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ॥ (ਪੰਨਾ ੭੪੯)


Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਭਾਰਤ ਮਾਤਾ ਦੇ ਸਪੂਤਾਂ ਵਲੋਂ ਹੀ ਕੀਤੀ ਜਾ ਰਹੀ ਹੈ ਇਸ ਦੀਆਂ ਧੀਆਂ ਭੈਣਾਂ ਦੀ ਬੇਪੱਤੀ

 

ਭਾਰਤ ਦੇਸ਼ ਵਿੱਚ ਵੱਖ ਵੱਖ ਸਥਾਨਾਂ 'ਤੇ ਅੌਰਤਾਂ ਅਤੇ ਬਾਲੜੀਆਂ ਨਾਲ ਹੋਏ ਜਬਰ ਜਨਾਹ ਦੀਆਂ ਘਟਨਾਵਾਂ ਤੋਂ ਬਾਅਦ ਭਾਰਤ ਦੇ ਅਮਨ ਪਸੰਦ ਲੋਕਾਂ ਵਿੱਚ ਅਜਿਹੇ ਅਨਸਰਾਂ ਵਿਰੁੱਧ ਪੂਰਾ ਰੋਹ ਹੈ ਅਤੇ ਔਰਤਾਂ ਨਾਲ ਹੋ ਰਹੇ ਅਜਿਹੇ ਜ਼ੁਲਮਾਂ ਪ੍ਰਤੀ ਰੋਹ ਭਰਪੂਰ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ । ...

Read Full Article

ਸਰਦਾਰਾਂ ਤੋਂ ਨੱਚਾਰ ਬਨਾਉਣ ਦੀ ਮੁਹਿੰਮ ਹੋਈ ਤੇਜ਼

 

ਖ਼ਾਲਸਾ ਪੰਥ ਜੀ ਅੱਜ ਲੱਚਰਤਾ ਨਾਲ ਭਰੇ ਗੀਤਾਂ ਅਤੇ ਨਾਚਾਂ ਨਾਲ ਇਸ ਦੇਸ਼ ਦੇ ਹਾਕਮ ਤੁਹਾਨੂੰ ਫੇਰ ਸਰਦਾਰ ਤੋਂ ਨੱਚਾਰ ਬਨਾਉਣਾ ਚਹੁੰਦੇ ਹਨ । ਬਾਬੇ ਨਾਨਕ ਦੀ ਰਬਾਬ ਤੇ ਹਰਿਗੋਬਿੰਦ ਪਾਤਸ਼ਾਹ ਦੀ ਢਾਡੀ ਪ੍ਰੰਪਰਾ ਤੁਹਾਨੂੰ ਅਵਾਜ਼ਾਂ ਮਾਰ ਰਹੀ ਹੈ ਜੇ ਨਾਂ ਸੰਭਲੇ ਤਾਂ ਇੱਕ ਹੋਰ ੮੪ ਵਾਸਤੇ ਤਿਆਰ ਰਹਿਉ ।...

Read Full Article

ਪੰਜਾਬ ਅੰਦਰ ਸਿੱਖੀ ਤੋਂ ਟੁੱਟ ਚੁੱਕਾ ਹੈ ਬਹੁਗਿਣਤੀ ਸ਼ਿਕਲੀਗਰ ਭਾਈਚਾਰਾ

 

ਸੁਣੋ ਪੰਥ ਜੀ। ਪੰਜਾਬ ਅੰਦਰ ਸਿੱਖੀ ਤੋਂ ਟੁੱਟ ਚੁੱਕਾ ਹੈ ਬਹੁਗਿਣਤੀ ਸ਼ਿਕਲੀਗਰ ਭਾਈਚਾਰਾ ਬਹੁਗਿਣਤੀ ਧਰਮ ਪਰਿਵਰਤਨ ਕਰਕੇ ਬਣ ਚੁੱਕੀ ਹੈ ਨਿਰੰਕਾਰੀ,ਕੁਝ ਈਸਾਈ ਬਨਣ ਦੇ ਰਾਹ ਤੇ। ...

Read Full Article

ਸਿਕਲੀਗਰਾਂ ਦਾ ਪੰਥ ਪਿਆਰ ਤੋਂ ਲੈ ਕੇ ਜੇਲ ਕੋਠੜੀਆਂ ਤੱਕ ਦਾ ਸਫਰ

 

ਸਿਕਲੀਗਰਾਂ ਸਿੱਖ ਭਾਈਚਾਰੇ ਦੇ ਸੁਨਹਿਰੀ ਇਤਿਹਾਸ ਤੋਂ ਸਮੁੱਚਾ ਖਾਲਸਾ ਪੰਥ ਜਾਣੂ ਹੋ ਚੁੱਕਾ ਹੈ। ਪਿਛਲੇ ਕੁੱਝ ਸਾਲਾਂ ਤੋਂ ਇਹਨਾਂ ਦੇ ਜੀਵਨ ਸੰਬੰਧੀ ਬਹੁਤ ਕੁਝ ਮੀਡੀਆਂ ਵਿੱਚ ਸਾਂਝਾ ਹੋ ਚੁੱਕਾ ਹੈ। ਮੋਜੂਦਾ ਸਮੇਂ ਅੱਤ ਗਰੀਬੀ ਦੀ ਹਾਲਤ ਵਿੱਚ ਜੀਵਨ ਬਤੀਤ ਕਰ ਰਹੇ ਸਿਕਲੀਗਰਾਂ ਦੇ ਧਾਰਮਿਕ, ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਹੋਰ ਉਚੇਰਾ ਚੁੱਕਣ ਦੀ ਮੁੰਹਿਮ ਨੂੰ ਵੀ ਭਰਵਾ ਹੁੰਗਾਰਾ ਮਿਲਿਆ ਹੈ। ...

Read Full Article

ਆਦਿਵਾਸੀ, ਮੂਲ ਨਿਵਾਸੀ ਅਤੇ ਸਿਕਲੀਗਰਾਂ ਦੀ ਭਲਾਈ ਲਈ ਗਲੋਬਲ, ਦਲਿਤ ਅਤੇ ਸਿੱਖ ਸੰਸਥਾਵਾਂ ! (Part2)

 

ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਅਜ਼ਾਦੀ ਤੋਂ ਜਲਦ ਬਾਅਦ ਹੀ ਆਦਿਵਾਸੀਆਂ , ਘੱਟ ਗਿਣਤੀ ਅਤੇ ਦਲਿਤ ਕੌਮਾਂ ਨੂੰ ਹਾਸ਼ੀਏ ਤੋਂ ਹੋਰ ਪਿਛਾਂਹ ਧੱਕਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ । ਇਨ੍ਹਾਂ ਲਈ ਬਣਾਈਆਂ ਬਹੁਤ ਸਾਰੀਆਂ ਭਲਾਈ ਸਕੀਮਾਂ ਕੇਵਲ ਦਫ਼ਤਰੀ ਕਾਗਜ਼ਾਂ ਤੱਕ ਹੀ ਸੀਮਤ ਹਨ ਅਤੇ ਇਹੋ ਕਾਰਨ ਹੈ ਕਿ ਸਰਕਾਰੀ ਰਿਕਾਰਡ ਜੋ ਨਤੀਜ਼ੇ ਦੱਸਦੇ ਹਨ ਉਹ ਨਤੀਜੇ ਸਮਾਜਿਕ ਪੱਧਰ 'ਤੇ ਨਜ਼ਰ ਨਹੀਂ ਆਉਂਦੇ । ...

Read Full Article

ਸਿਕਲੀਗਰ ! ਸਿੱਖ ਕੌਮ ਦਾ ਅਟੁੱਟ ਅੰਗ (Part1)

 

An in-depth analysis by Sardar Gurdarshan Singh Khalsa on the isolated Sikligar Sikh community, their unique background dating back to Guru Sahiban's period, and the current struggles they face across Hindu dominated India. ...

Read Full Article

ਬਚਿਤ੍ਰ ਨਾਟਕ

 

ਨਾਟਕ ਸਦਾ ਹੀ ਰਮਜ਼ ਵਾਲੀ ਘਟਨਾ ਹੁੰਦੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੇਅੰਤ ਨਾਟਕ ਦੇਖੇ। ਆਪ ਨੇ ਅਨੰਤ ਸਮੇਂ ਵਿਚ ਨਾਟਕ ਬ੍ਰਿਤਾਂਤ ਵੇਖੇ। ਆਪ ਨੇ ਆਪਣੇ ਤੋਂ ਪਹਿਲਾਂ ਹੋ-ਵਾਪਰ ਚੁੱਕੇ- ਬੇਅੰਤ ਯੁਗਾਂ ਦੇ ਨਾਟਕ ਦੇਖੇ ਅਤੇ ਅੱਗੋਂ ਆਉਣ ਵਾਲੇ ਵੀ ਕਈ ਨਾਟਕ ਵੇਖੇ। ਆਪ ਨੇ ਆਤਮ-ਕਥਾ ਨੂੰ ਵੀ ਨਾਟਕ ਦੇ ਰੂਪ ਵਿਚ ਹੀ ਵੇਖਿਆ। ਪਰ ਇਸ ਸਭ ਕੁਝ ਨੂੰ ਆਪ ਨੇ ਬਚਿੱਤ੍ਰ ਨਾਟਕ ਮੰਨਿਆ ਤੇ ਵੇਖਿਆ। ਆਪ ਨੇ ਜੀਵਨ-ਸਾਰ ਨੂੰ 'ਬਚਿੱਤ੍ਰ-ਨਾਟਕ' ਦਾ ਨਾਮ ਦਿੱਤਾ।...

Read Full Article

Amrit-Sanchar Maryada Violation: Worldwide Condemnation and Boycott of the Ragi Darshan Lobby

 

Representatives of Sikh organizations across North America and Europe strongly condemned the blasphemous acts committed by the followers of excommunicated heretic Ragi Darshan Sinh at the Gurdwara Sikh Sangat of Virginia who altered the sacred 'Khanday-ki-Pahul' ceremony and Ardaas. ...

Read Full Article

Two Sikhs Killed by Punjab Police - Scores of Protesters Brutally Attacked and Detained

 

At least two Sikhs were were killed and scores injured on Wednesday in bloody clashes between Sikhs protesting against the desecration of the Guru Granth Sahib Ji and police near Kotkapura town in Punjab’s Faridkot district....

Read Full Article