A Panthic Network - Khalsa Press Publication, ISSN: 1930-0107

PANTHIC.org


"ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੁੱਧ ਕੁਫ਼ਰ ਤੋਲਣ ਵਾਲੇ, ਗੁਰੂ ਸਾਹਿਬਾਨ ਦੇ ਵਿਰੁੱਧ ਬੋਲਣ ਵਾਲੇ ਨੂੰ ਸੋਧਣਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਇਹੋ ਜਿਹੇ ਸਿੱਖ ਨੂੰ ਜੇ ਸਰਕਾਰ ਅਤਿਵਾਦੀ ਕਹਿੰਦੀ ਹੈ ਤਾਂ ਮੈਂ ਅਤਿਵਾਦੀ ਹਾਂ।"
- Bhai Ranjit Singh (Jathedar Sri Akal Takht Sahib)

ਸ੍ਰੀ ਗੁਰੂ ਅਰਜਨ ਦਵੇ ਜੀ ਦੀ ਸ਼ਹਾਦਤ ਦੇ ਵਿਚਾਰਧਾਰਕ ਕਾਰਨ

Author/Source: Dr. Gurmel Singh, Lecturer, Dept of Sri Guru Granth Sahib Studies, Punjabi University, Patiala

The Ideology and Cause behind Guru Arjan Dev Ji\'s Martrydom

ਜਿਸ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ, ਉਸ ਸਮੇਂ ਉਨ੍ਹਾਂ ਦੇ ਸਮਕਾਲੀ ਤਿੰਨ ਮੁੱਖ ਵੱਡੇ ਮੱਤ- ਹਿੰਦੂ, ਇਸਲਾਮ ਤੇ ਜੋਗ ਮੱਤ ਸਨ ਤੇ ਗੁਰਬਾਣੀ ਮੁਹਾਵਰੇ ਵਿਚ ਇਨ੍ਹਾਂ ਤਿੰਨਾਂ ਦੀ ਪ੍ਰਤੀਨਿਧਤਾ ਬ੍ਰਾਹਮਣ, ਕਾਜ਼ੀ ਤੇ ਜੋਗੀ ਕਰ ਰਹੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਬਦਾਂ ਵਿਚ ਇਨ੍ਹਾਂ ਤਿੰਨਾਂ ਮੱਤਾਂ ਦੇ ਪ੍ਰਤੀਨਿਧ ਹੀ ਤਤ੍ਵ-ਗਿਆਨ ਤੋਂ ਵਿੱਛੜੇ ਹੋਏ ਸਨ ਤੇ ਲੋਕਾਈ ਨੂੰ ਔਝੜ ਰਾਹੇ ਪਾ ਰਹੇ ਸਨ। ਰਾਜੇ ਆਮ ਲੋਕਾਂ ਦਾ ਲਹੂ ਪੀਂਦੇ ਤੇ ਗਰੀਬ ਜਨਤਾ ’ਤੇ ਜ਼ੁਲਮ ਕਰਦੇ ਸਨ। ਸਭਿਆਚਾਰਕ ਦ੍ਰਿਸ਼ਟੀ ਤੋਂ ਲੋਕ ਪੂਰੀ ਤਰ੍ਹਾਂ ਰੂੜ੍ਹੀਵਾਦੀ ਤੇ ਅਗਿਆਨ ਦੇ ਘੁੱਪ ਹਨੇਰੇ ਵਿਚ ਫਸੇ ਹੋਏ ਸਨ। ਭਾਈ ਗੁਰਦਾਸ ਜੀ ਦੇ ਸ਼ਬਦਾਂ ਵਿਚ ਧਾਰਮਿਕ ਆਗੂਆਂ ਨੇ ਅਜਿਹੇ ਸਮੇਂ ਅਗਵਾਈ ਤਾਂ ਕੀ ਦੇਣੀ ਸੀ, ਸਗੋਂ ਖੁਦ ਹੀ ਖਹਿ-ਖਹਿ ਮਰੀ/ਲੜੀ ਜਾਂਦੇ ਸਨ।

ਅਜਿਹੀਆਂ ਹਾਲਤਾਂ ਦਾ ਵਰਣਨ ਸਾਨੂੰ ਬਾਣੀ ਵਿੱਚੋਂ ਥਾਂ-ਥਾਂ ’ਤੇ ਮਿਲ ਜਾਂਦਾ ਹੈ। ਗੱਲ ਕੀ ਸਮਾਜ ਦੀਆਂ ਹਰੇਕ ਪ੍ਰਕਾਰ ਦੀਆਂ ਕੀਮਤਾਂ ਦਾ ਨਿਘਾਰ ਸੀ। ਅਜਿਹੇ ਹਾਲਾਤਾਂ ਵਿਚ ਗੁਰੂ ਸਾਹਿਬ ‘ਤੀਸਰੇ ਪੰਥ’ ਦੀ ਨੀਂਹ ਰੱਖਦੇ ਹਨ, ਜਿਸ ਨੂੰ ਸਾਰੇ ਗੁਰੂ ਸਾਹਿਬਾਨ ਅੱਗੇ ਵਿਕਾਸ ਵੱਲ ਤੋਰਦੇ ਹਨ।

ਪੰਥ ਦੀ ਨੀਂਹ ਪੱਕੀ ਕਰਨ ਲਈ ਸਾਰੇ ਗੁਰੂ ਸਾਹਿਬਾਨ ਹੀ ਸਮੇਂ-ਸਮੇਂ ਅਨੇਕਾਂ ਸੰਸਥਾਵਾਂ ਦੀ ਨੀਂਹ ਰੱਖਦੇ ਹਨ, ਪੰਚਮ ਗੁਰੂ ਸਾਹਿਬ ਤਕ ਸਿੱਖ ਧਰਮ ਵਿਕਾਸ ਦੇ ਅਜਿਹੇ ਮੋੜ ’ਤੇ ਪਹੁੰਚ ਗਿਆ ਸੀ ਕਿ ਸਥਾਪਤ ਧਿਰਾਂ ਤੇ ਬਾਦਸ਼ਾਹਤ ਨੂੰ ਵੀ ਖ਼ਤਰਾ ਮਹਿਸੂਸ ਹੋਣ ਲੱਗ ਪਿਆ ਸੀ। ਇਸ ਖ਼ਤਰੇ ਦੇ ਅਨੇਕਾਂ ਕਾਰਨ ਸਨ, ਜਿਨ੍ਹਾਂ ਵਿਚ ਪ੍ਰਮੁੱਖ ਇਹ ਸੀ ਕਿ ਸਿੱਖ ਲਹਿਰ ਸ਼ੁਰੂ ਤੋਂ ਹੀ ਗਰੀਬਾਂ, ਨਿਮਾਣਿਆਂ, ਨਿਆਸਰਿਆਂ ਅਥਵਾ ਸ਼ੂਦਰ ਲੋਕਾਂ ਦਾ ਪੱਖ ਲੈ ਰਹੀ ਸੀ, ਜੋ ਸਥਾਪਤ ਧਿਰਾਂ ਨੂੰ ਕਦਾਚਿਤ ਮਨਜ਼ੂਰ ਨਹੀਂ ਸੀ ਤੇ ਉਨ੍ਹਾਂ ਦਾ ਵਿਰੋਧ ਕੁਦਰਤੀ ਸੀ। ਭਾਈ ਰਤਨ ਸਿੰਘ (ਭੰਗੂ) ਦੇ ਸ਼ਬਦਾਂ ਵਿਚ ਬਾਦਸ਼ਾਹਤ ਨੂੰ ‘ਖ਼ਤਰਾ’ ਇਹ ਸੀ ਕਿ ‘ਰਯੀਅਤ’ ਕਿਤੇ ‘ਆਕੀ’ ਨਾ ਹੋ ਬੈਠੇ ਤੇ ਸਾਡੀ ਸਰਦਾਰੀ ਖ਼ਤਮ ਨਾ ਹੋ ਜਾਵੇ, ਸੋ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਜਿਹੇ ਹਾਲਾਤਾਂ ਵਿਚ ਸਿੱਖ ਧਰਮ ਦੀ ‘ਅਬਚਲ ਨੀਂਹ’ ਪੱਕਿਆਂ ਕਰਨ ਲਈ ਅਨੇਕ ਮਹੱਤਵਪੂਰਨ ਕਾਰਜ ਕੀਤੇ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਲੱਗਭਗ ੨੫ ਸਾਲ (੧੫੮੧-੧੬੦੬) ਸਿੱਖ ਪੰਥ ਦੀ ਵਾਗਡੋਰ ਸੰਭਾਲੀ ਤੇ ਪੰਥ ਦੇ ਸੰਗਠਨ ਅਥਵਾ ਵਿਕਾਸ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ਵਿੱਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਦਿ ਬੀੜ ਦੀ ਸੰਪਾਦਨਾ ਦੋ ਅਜਿਹੇ ਵਿਸ਼ੇਸ਼ ਕਾਰਜ ਹਨ, ਜਿਨ੍ਹਾਂ ਦੀ ਸਿੱਖ ਧਰਮ ਲਈ ਉਸ ਸਮੇਂ ਤੋਂ ਲੈ ਕੇ ਵਰਤਮਾਨ ਤੇ ਭਵਿੱਖ ਲਈ ਬੁਨਿਆਦੀ ਭੂਮਿਕਾ ਰਹੀ ਤੇ ਰਹਿਣੀ ਹੈ।

ਸ੍ਰੀ (ਗੁਰੂ) ਗ੍ਰੰਥ ਸਾਹਿਬ ਦੀ ਸੰਪਾਦਨਾ ਤੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਨਾਲ ਸਿੱਖ ਧਰਮ ਦੀ ਧਾਰਮਿਕ ਹੋਂਦ ਦੀ ਵਿਲੱਖਣਤਾ ਪ੍ਰਗਟ ਹੋ ਗਈ, ਜਿਸ ਨਾਲ, ਭਾਈ ਗੁਰਦਾਸ ਜੀ ਦੀ ਗਵਾਹੀ ਅਨੁਸਾਰ ਭਾਰਤ ਦੇ ਦੂਰ-ਦੁਰਾਡੇ ਇਲਾਕਿਆਂ (ਪੱਟੀ, ਸ਼ਾਹਦਰਾ, ਕਾਬਲ, ਕਸ਼ਮੀਰ, ਥਾਨੇਸਰ, ਰੋਹਤਾਸ, ਆਗਰਾ ਆਦਿ) ਵਿਚ ਸਿੱਖ ਸੰਗਤਾਂ ਸਥਾਪਤ ਹੋ ਗਈਆਂ ਤੇ ਉਨ੍ਹਾਂ ਨੂੰ ਆਪਣਾ ‘ਤੀਰਥ ਅਸਥਾਨ’ ਅਥਵਾ ਕੇਂਦਰੀ ਸਥਾਨ ਤੇ ਵਿਚਾਰਧਾਰਕ ਰਾਹ ਮਿਲ ਗਿਆ ਸੀ। ਸ੍ਰੀ (ਗੁਰੂ) ਗ੍ਰੰਥ ਸਾਹਿਬ ਦੀ ਸੰਪਾਦਨਾ ਨਾਲ ਲੋਕਾਂ ਦੇ ਸਭਿਆਚਾਰ ਵਿਚ ਵਿਸ਼ੇਸ਼ ਕਰਕੇ ਤੇ ਉੱਤਰੀ ਭਾਰਤ ਵਿਚ ਆਮ ਕਰਕੇ ਸਾਹਿਤਕ ਦ੍ਰਿਸ਼ਟੀਕੋਣ ਤੋਂ ਇਕ ਨਵੀਂ ਤੇ ਜਨ-ਜੀਵਨ ਦੀ ਧਾਰਾ, ਗੁਰਮਤਿ ਧਾਰਾ ਦਾ ਅਰੰਭ ਹੋਇਆ, ਜਿਸ ਨਾਲ ਲੋਕਾਂ ਦੇ ਸਭਿਆਚਾਰਕ ਧਰਾਤਲ ਵਿਚ ਬੁਨਿਆਦੀ ਤਬਦੀਲੀਆਂ ਹੋਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਨੇ ਨਾ ਕੇਵਲ ਸਮਕਾਲੀ ਸਾਹਿਤ ਦੀ ਰਾਜਾਮੁਖੀ (ਰੀਤੀ ਕਾਵਿ) ਧਾਰਾ ਨੂੰ ਬਦਲ ਕੇ ਲੋਕ-ਮੁਖੀ ਹੀ ਬਣਾਇਆ, ਬਲਕਿ ਅਜਿਹੇ ਲੋਕਾਂ ਦੇ ਹੱਥਾਂ ਵਿਚ ਕਲਮ ਦਿੱਤੀ, ਜਿਨ੍ਹਾਂ ਨੂੰ ‘ਗਿਆਨ’ ਦੇ ਅੱਖਰ ਬੋਲਣ ਲਈ ਜੀਭ ਕਟਵਾਉਣੀ ਪੈ ਸਕਦੀ ਸੀ ਤੇ ‘ਸੁਣੇ’ ਜਾਣ ’ਤੇ ਕੰਨਾਂ ਵਿਚ ਸਿੱਕਾ ਢਾਲ ਕੇ ਪਾ ਦਿੱਤਾ ਜਾਂਦਾ ਸੀ। ਮੱਧ-ਕਾਲ ਵਿਚ ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਸਾਹਿਤ-ਸਿਰਜਣ ਦਾ ਪ੍ਰੇਰਨਾ-ਸ੍ਰੋਤ ਜਿਥੇ ਗੁਰੂ ਸਾਹਿਬਾਨ ਦਾ ਪਵਿੱਤਰ ਤੇ ਅਲੌਕਿਕ ਜੀਵਨ-ਚਰਿੱਤਰ ਬਣਦਾ ਹੈ, (ਜਿਸ ਆਧਾਰ ’ਤੇ ਇਤਿਹਾਸਕ-ਪ੍ਰਕਿਰਤੀ ਦੀਆਂ ਰਚਨਾਵਾਂ-ਜਨਮਸਾਖੀ ਸਾਹਿਤ ਜਾਂ ਗੁਰਬਿਲਾਸ ਸਾਹਿਤ ਆਦਿ ਰਚੀਆਂ ਗਈਆਂ) ਉਥੇ ਵਿਸ਼ੇਸ਼ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਹੀ ਬਣਦੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸੇ ਵਿਚਾਰਧਾਰਾ ਦੇ ਪ੍ਰਣਾਏ ਅਨੁਯਾਈਆਂ ਨੇ ਸਮਾਂ ਆਉਣ ’ਤੇ ਕਿਰਪਾਨ ਫੜ ਕੇ ਜ਼ੁਲਮ ਵਿਰੁੱਧ ਟੱਕਰ ਵੀ ਲਈ ਤੇ ਲੋਕ-ਹਿੱਤਾਂ ਦੀ ਸਿਰ ਦੇ ਕੇ ਰਾਖੀ ਕੀਤੀ। ਇਸ ਸਭ ਪਿੱਛੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਖ਼ਸੀਅਤ ਤੇ ਦੂਰ-ਦ੍ਰਿਸ਼ਟੀ ਹੀ ਕੰਮ ਕਰ ਰਹੀ ਸੀ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਪੰਥ ਨੂੰ ਇਕ ਫੈਸਲਾਕੁੰਨ ਮੋੜ ਦਿੱਤਾ। ਬਹੁਤ ਸਾਰੇ ਦੇਸ਼ੀ/ਵਿਦੇਸ਼ੀ ਵਿਦਵਾਨਾਂ ਨੇ ਸਿੱਖ ਧਰਮ ਦੀ ਮੂਲ ਪ੍ਰਕ੍ਰਿਤੀ ਤੋਂ ਅਣਜਾਣ ਹੋਣ ਕਾਰਨ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਆਪਣੇ ਫੈਸਲਾਕੁੰਨ ਮੋੜ ਦੀ ਕਾਫ਼ੀ ਗਲਤ ਵਿਆਖਿਆ ਕੀਤੀ ਹੈ। ਮਿਸਾਲ ਲਈ ਪਿਨਕੋਟ (
Frederic Pincot) ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਪੈਦਾ ਹੋਏ ਨਵੇਂ ਹਾਲਾਤ (ਮੀਰੀ-ਪੀਰੀ, ਸ੍ਰੀ ਅਕਾਲ ਤਖ਼ਤ, ਜੰਗਾਂ ਆਦਿ), ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਉਦੇਸ਼ ਵਿਚ ਰੁਕਾਵਟ ਜਾਪੀ ਹੈ (Thomas Patrick Hughes (ed.), Dictionary of Islam,Cosmo Publications, New Delhi-1982, p. 592)। ਇਸੇ ਤਰ੍ਹਾਂ ਹੀ ਅਰਨੋਲਡ ਟਾਇਨਬੀ (Arnold Toynbee) ਵਰਗਾ ਸੰਸਾਰ ਪ੍ਰਸਿੱਧ ਇਤਿਹਾਸਕਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਪਿੱਛੋਂ ਆਏ ਇਤਿਹਾਸਕ ਮੋੜ ਨੂੰ (ਸ੍ਰੀ ਗੁਰੂ ਨਾਨਕ ਦੇਵ ਜੀ ਦੇ) ‘ਅਧਿਆਤਮਿਕ ਮਾਰਗ’ ਤੋਂ ਭਟਕਣਾ ਦੱਸਦਾ ਹੈ ( A Historian’s Approach to Religion, Oxford University Press, London-1956, P-113) ਅਸਲ ਵਿਚ ਪਹਿਲਾਂ ਕਹੇ ਗਏ ਅਨੁਸਾਰ ਇਹ ਸਿੱਖ ਲਹਿਰ ਦੀ ਬੁਨਿਆਦੀ ਪ੍ਰਕਿਰਤੀ ਤੋਂ ਅਣਜਾਣਤਾ ਹੈ। ਸਿੱਖ ਪੰਥ ਨੇ ਜੋ ਸਥਾਪਤੀ ਵਿਰੋਧੀ ਵਿਵਹਾਰਕ, ਸੰਸਥਾਗਤ ਤੇ ਵਿਚਾਰਧਾਰਕ ਸਥਿਰ ਪੈਂਤੜੇ ਲਏ, ਉਨ੍ਹਾਂ ਵਿਚ ਟਕਰਾਅ ਜ਼ਰੂਰੀ ਸੀ ਤੇ ਇਹ ‘ਤੱਥ’ ਯਾਦ ਰੱਖਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ‘ਸ਼ਹਾਦਤ’ ਦੇ ਪਿੱਛੇ ਕੰਮ ਕਰ ਰਹੇ ਕਾਰਨਾਂ ਵਿਚ ਬੁਨਿਆਦੀ ਕਾਰਨ ਵਿਭਿੰਨ ਪ੍ਰਕਾਰ ਦੇ ਸਥਾਪਤੀ-ਵਿਰੋਧੀ ਲਏ ਜਾ ਰਹੇ ਉਕਤ ਵਿਵਹਾਰਕ, ਸੰਸਥਾਗਤ ਤੇ ਵਿਚਾਰਧਾਰਕ ਪੈਂਤੜੇ ਹੀ ਸਨ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਇਹ ਸੰਸਾਰ ਰੰਗਮੰਚ ਤੇ ਇਤਿਹਾਸ ਸਾਹਮਣੇ ਪ੍ਰਗਟ ਹੋ ਗਏ, ਭਾਵੇਂ ਇਨ੍ਹਾਂ ਦੀ ਨੀਂਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਖੀ ਸੀ।


Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਜਿਨ੍ਹਾਂ ਸਿਦਕ ਨਹੀਂ ਹਾਰਿਆ...

 

ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਅੰਮ੍ਰਿਤਪਾਨ ਕਰਵਾ ਕੇ ਸਿੰਘ ਸਜਾਇਆ ਤਾਂ ਨਾਨਕ ਪੰਥ' ਦੀ ਦਿਸ਼ਾ ਅਤੇ ਦਸ਼ਾ ਵਿੱਚ ਅਮੋੜ ਪਰਿਵਰਤਨ ਹੋਇਆ। ਉਂਝ ਬਦਲਾਅ ਦੀ ਰੀਤ ਗੁਰੂ ਹਰਿਗੋਬਿੰਦ ਜੀ ਦੇ ਵੇਲੇ ਹੀ ਸ਼ੁਰੂ ਹੋ ਗਈ ਸੀ ਜਦੋਂ ਉਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਦਸਮ ਪਾਤਸ਼ਾਹ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਜਲੋਅ ਨੂੰ ਮੁੜ ਸਥਾਪਤ ਕਰਨ ਦਾ ਉਪਰਾਲਾ ਕੀਤਾ। ਉਨਾਂ ਦੀ ਸ਼ਹੀਦੀ ਮਗਰੋਂ ਸਿੱਖਾਂ ਉਪਰ ਜ਼ੁਲਮ ਵਧਦੇ ਹੀ ਗਏ। ਮੀਰ ਮੰਨੂੰ ਸਿੱਖਾਂ ਉੱਪਰ ਜ਼ੁਲਮ ਕਮਾਉਣ ਵਿੱਚ ਮੋਹਰੀ ਬਣ ਕੇ ਉੱਭਰਿਆ। ਉਹ ੧੭੪੮ ਤੋਂ ੧੭੫੩ ਤੱਕ ਲਾਹੌਰ ਅਤੇ ਮੁਲਤਾਨ ਦਾ ਗਵਰਨਰ ਰਿਹਾ।...

Read Full Article

ਹਿੰਦੀ , ਹਿੰਦੂ, ਹਿੰਦੁਸਤਾਨ ਬਨਾਮ ਬ੍ਰਹਿਮੰਡੀ ਗੁਰਮਤਿ ਵਿਚਾਰਧਾਰਾ

 

ਆਰੀਆ ਸਮਾਜੀ ਅਤੇ ਸਨਾਤਨ ਧਰਮੀਆਂ ਦੇ ਹਿੰਦੂ ਸ਼ਬਦ ਬਾਰੇ ਵੱਖੋ ਵੱਖਰੇ ਵਿਚਾਰ ਹਨ। ਆਰੀਆ ਸਮਾਜੀ ਇਸ ਸਬੰਧੀ ਗਿਆਸਨਾਮੀ ਕੋਸ਼ ਅਤੇ ਕਸੱਫਨਾਮੀ ਕੋਸ਼ ਦੇ ਹਵਾਲੇ ਦੇਕੇ ਆਪਣੇ ਆਪ ਨੂੰ ਹਿੰਦੂ ਅਖਵਾਉਣ ਦੀ ਬਜਾਏ ਆਰੀਆ ਸਮਾਜੀ ਅਖਵਾਉਣਾ ਪਸੰਦ ਕਰਦੇ ਹਨ। ਉਨ੍ਹਾਂ ਦਾ ਵਿਚਾਰ ਹੈ ਕਿ ਗਿਆਸਨਾਮੀ ਕੋਸ਼ ਵਿੱਚ ਲਿਖਿਆ ਹੈ ਕਿ "ਹਿੰਦੁ ਬਕਸਰ ਗੁਲਾਮ ਵ ਬੰਦਹ ਕਾਫ਼ਿਰ ਵ ਤੇਰਾ" ਭਾਵ ਹਿੰਦੂ ਦਾ ਅਰਥ ਗੁਲਾਮ, ਕੈਦੀ, ਕਾਫ਼ਿਰ ਅਤੇ ਤਲਵਾਰ ਹੈ। ਅਤੇ ਕਸੱਫਨਾਮੀ ਕੋਸ਼ ਅਨੁਸਾਰ "ਚੇ ਹਿੰਦੁ ਇ ਕਾਫ਼ਿਰ ਚੇ ਕਾਫ਼ਿਰ ਕਾਫ਼ਿਰ ਰਹਜਨ" ਭਾਵ ਹਿੰਦੁ ਕੀ ਹੈ? ਹਿੰਦੁ ਕਾਫ਼ਿਰ ਹੈ। ਕਾਫ਼ਿਰ ਕੀ ਹੈ? ਕਾਫ਼ਿਰ ਰਹਜਨ ਹੈ। ਰਹਜਨ ਕੀ ਹੈ? ਰਹਜਨ ਇਮਾਨ 'ਤੇ ਡਾਕਾ ਮਾਰਨ ਵਾਲਾ ਹੈ। ...

Read Full Article

ਭਾਈ ਤਾਰੂ ਸਿੰਘ

 

ਭਾਈ ਤਾਰੂ ਸਿੰਘ ਦਾ ਨਾਮ ਸਿੱਖ ਸ਼ਹੀਦਾਂ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਸਿੱਖ ਗੁਰੂਆਂ, ਚਾਰ ਸਾਹਿਬਜ਼ਾਦਿਆਂ, ਚਾਲੀ ਮੁਕਤਿਆਂ ਦੇ ਨਾਲ ਨਾਲ, ਬੰਦ-ਬੰਦ ਕਟਵਾਇਆ (ਭਾਈ ਮਨੀ ਸਿੰਘ), ਖੋਪੜੀਆਂ ਲੁਹਾਈਆਂ (ਭਾਈ ਤਾਰੂ ਸਿੰਘ), ਚਰੱਖੜੀਆਂ ਤੇ ਚੜੇ (ਸਰਦਾਰ ਸੁਬੇਗ ਸਿੰਘ ਅਤੇ ਸ਼ਾਬਾਜ਼ ਸਿੰਘ) ਸਿੱਖ ਅਰਦਾਸ ਦਾ ਅਟੁੱਟਵਾਂ ਅੰਗ ਹੈ।...

Read Full Article

ਬੰਦ ਬੰਦ ਕਟਾਉਣ ਵਾਲੇ ਭਾਈ ਮਨੀ ਸਿੰਘ

 

ਬਾਬਾ ਦੀਪ ਸਿੰਘ ਦੀ ਸ਼ਹਾਦਤ ਤੋਂ ਜਲਦ ਬਾਅਦ ਵਿਦਵਾਨ, ਯੋਧਾ ਅਤੇ ਅੰਮ੍ਰਿਤਸਰ ਦੀ ਮਰਿਆਦਾ ਬੰਨ੍ਹਣ ਵਾਲੇ ਸਿੰਘ ਭਾਈ ਮਨੀ ਸਿੰਘ (੧੬੧੪-੧੭੩੭) ਨੂੰ ਵੀ ਸ਼ਹੀਦ ਕਰ ਦਿੱਤਾ ਗਿਆ। ਚਿਤੇਰੇ ਕਿਰਪਾਲ ਸਿੰਘ ਨੇ ਬੰਦ ਬੰਦ ਕੱੱਟੇ ਜਾਣ ਦੇ ਸਮੇਂ ਨੂੰ ਚਿਤਵਦਿਆਂ ਇੱਕ ਚਿੱਤਰ ਤਿਆਰ ਕੀਤਾ ਜੋ ੧੯੫੭ ਦਾ ਬਣਿਆ ਹੋਇਆ ਹੈ। ਇਹ ਤੇਤੀ ਗੁਣਾਂ ਤਰਤਾਲੀ ਇੰਚ ਦਾ ਹੈ। ਭਾਈ ਮਨੀ ਸਿੰਘ ਦੀ ਸ਼ਹੀਦੀ ਦਰਸਾਉਣ ਵਾਲਾ ਸੰਭਵ ਤੌਰ 'ਤੇ ਇਹ ਪਹਿਲਾ ਚਿੱਤਰ ਹੈ। ਇਸ ਦਾ ਮਹੱਤਵ ਇਹ ਵੀ ਹੈ ਕਿ ਕਿਸੇ ਦੂਜੇ ਫ਼ਨਕਾਰ ਨੇ ਇਸ ਤ੍ਰਾਸਦੀ ਨੂੰ ਵਿਸ਼ਾ ਬਣਾ ਕੇ ਆਪਣੇ ਫ਼ਨ ਦਾ ਮੁਜ਼ਾਹਰਾ ਨਹੀਂ ਕੀਤਾ। ਭਾਈ ਮਨੀ ਸਿੰਘ ਦੇ ਬਚਪਨ ਦਾ ਨਾਂ ਮਨੀ ਰਾਮ (ਮਨੀਆ ਵੀ ਕਹਿ ਲੈਂਦੇ ਸਨ) ਸੀ। ਪਿਤਾ ਰਾਓ ਮਾਈ ਦਾਸ ਅਤੇ ਮਾਤਾ ਮਦਰੀ ਬਾਈ (ਲੱਖੀ ਸ਼ਾਹ ਵਣਜਾਰਾ ਦੀ ਧੀ) ਸੀ। ਮਨੀ ਰਾਮ ਆਪਣੇ ਬਾਰਾਂ ਭਰਾਵਾਂ ਵਿੱਚੋਂ ਇੱਕ ਸੀ।...

Read Full Article

ਸੇਵਾ ਦਾ ਆਦਰਸ਼ ਰੂਪ ਭਾਈ ਘਨੱਈਆ ਜੀ

 

ਸੇਵਾ ਨੂੰ ਸਿੱਖ ਧਰਮ ਵਿੱਚ ਖ਼ਾਸ ਮਹੱਤਵ ਪ੍ਰਾਪਤ ਹੈ। ਇਸ ਦੀ ਸ਼ੂਰਆਤ ਗੁਰੂ ਨਾਨਕ ਦੇਵ ਤੋਂ ਹੀ ਹੋ ਗਈ ਸੀ, ਜਦੋਂ ਪਿਤਾ ਮਹਿਤਾ ਕਲਿਆਣ ਦਾਸ ਨੇ ਉਨ੍ਹਾਂ ਨੂੰ ਵਪਾਰ ਸ਼ੁਰੂ ਕਰਨ ਲਈ ਵੀਹ ਰੁਪਏ ਦਿੱਤੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਹੋਰ ਸਾਰੇ ਗੁਰੂ ਸਾਹਿਬਾਨ ਨੇ ਇਸ ਰੀਤ ਨੂੰ ਹੋਰ ਦ੍ਰਿੜ੍ਹ ਕੀਤਾ। ਗੁਰੂ ਗੋਬਿੰਦ ਸਿੰਘ ਜੀ ਤਕ ਪਹੁੰਚਦਿਆਂ-ਪਹੁੰਚਦਿਆਂ ਇਸ ਦਾ ਦਾਇਰਾ ਹੋਰ ਵਸੀਹ ਹੋ ਗਿਆ। ...

Read Full Article

ਪੁਸਤਕ ਸਮੀਖਿਆ ਗੁਜਰਾਤ ਫਾਈਲਾਂ :- ਪਰਦਾਪੋਸ਼ੀ ਦੀ ਚੀਰਫਾੜ

 

ਗੁਜਰਾਤ ਫਾਈਲਾਂ ਨਾਮ ਦੀ ਕਿਤਾਬ ਪੱਤਰਕਾਰ ਰਾਣਾ ਅਯੂਬ ਵਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ , ਝੂਠੇ ਪੁਲਸ ਮੁਕਾਬਲੇ ਅਤੇ ਗੁਜਰਾਤ ਦੇ ਗ੍ਰਹਿ ਮੰਤਰੀ ਹਿਰੇਨ ਪਾਂਡਿਯਾ ਦੇ ਕਤਲ ਦੀ ਛਾਨਬੀਣ ਦਾ ਵੇਰਵਾ ਹੈ । ਇਹ ਛਾਨਬੀਣ ਲੇਖਿਕਾ ਰਾਣਾ ਅਯੂਬ ਨੇ ਅਮਰੀਕਨ ਫਿਲਮਸਾਜ਼ ਮੈਥਿਲੀ ਤਿਆਗੀ ਨਾਮ ਦੀ ਲੜਕੀ ਬਣ ਕੇ 2001 ਤੋਂ 2010 ਤੱਕ ਗੁਜਰਾਤ 'ਚ ਰਹੇ ਉਚ ਪੁਲਸ ਅਫ਼ਸਰਾਂ , ਨੌਂਕਰਸ਼ਾਹਾਂ ਤੇ ਰਾਜਨੀਤਿਕਾਂ ਨਾਲ ਮੁਲਾਕਾਤਾਂ ਕਰਕੇ ਸਟਿੰਗ ਆਪ੍ਰੇਸ਼ਨ ਰਾਂਹੀ ਕੀਤੀ ਹੈ । ...

Read Full Article

ਸਿਰੁ ਧਰਿ ਤਲੀ ਗਲੀ ਮੇਰੀ ਆਉ : ਅਸਾਧਾਰਨ ਸਮੇਂ ਦਾ ਅਸਾਧਾਰਨ ਚਿਤਰਣ

 

ਸਿੱਖ ਧਰਮ ਵਿੱਚ ਸ਼ਹੀਦਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਬਾਬਾ ਦੀਪ ਸਿੰਘ ਦੀ ਕੁਰਬਾਨੀ ਦੀ ਦੋ ਕਾਰਨਾਂ ਕਰਕੇ ਵੱਖਰੀ ਮਹੱਤਤਾ ਹੈ। ਇੱਕ, ਉਨ੍ਹਾਂ ਅੰਮ੍ਰਿਤਸਰ ਦੀ ਪਵਿੱਤਰਤਾ ਦੀ ਮੁੜ ਬਹਾਲੀ ਵਾਸਤੇ ਲੜਦਿਆਂ ਆਪਣੇ ਪ੍ਰਾਣ ਤਿਆਗੇ। ਦੂਜਾ, ਇਹ ਬੀੜਾ ਉਨ੍ਹਾਂ ਉਸ ਸਮੇਂ ਚੁੱਕਿਆ ਜਦੋਂ ਉਹ ਪੰਝਤਰ ਸਾਲਾਂ ਦੇ ਸਨ। ਉਹ ਗੁਰੂ ਗੋਬਿੰਦ ਸਿੰਘ ਦੇ ਸੰਪਰਕ ਵਿੱਚ ਲੰਬੇ ਸਮੇਂ ਤਕ ਰਹੇ। ਉਨ੍ਹਾਂ ਆਪਣਾ ਸਮੁੱਚਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਇਸ ਦੀ ਰੱਖਿਆ ਲੇਖੇ ਲਾ ਦਿੱਤਾ। ...

Read Full Article

ਸਿਰ ਦੀਉ ਧਰ ਮੱਸੇ ਦਾ ਸਿੰਘਾਂ ਕੇ ਆਗਾਹੀ

 

ਸਿੱਖ ਕੌਮ ਦਾ ਇਤਿਹਾਸ ਸੂਰਬੀਰਾਂ ਦੇ ਵਿਲੱਖਣ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਭਾਈ ਮਹਿਤਾਬ ਸਿੰਘ ਤੇ ਸੁੱਖਾ ਸਿੰਘ ਵੱਲੋਂ ਮੱਸੇ ਰੰਗੜ ਦਾ ਸਿਰ ਵੱਢ ਕੇ ਲਿਆਉਣਾ ਅਜਿਹਾ ਹੀ ਸਾਹਸੀ ਕਾਰਜ ਸੀ। ਚਿੱਤਰਕਾਰ ਕਿਰਪਾਲ ਸਿੰਘ ਨੇ ਇਸ ਦ੍ਰਿਸ਼ ਨੂੰ ਬਾਖ਼ੂਬੀ ਚਿਤਰਿਆ ਹੈ। ਇਤਿਹਾਸਕ ਤੱਥਾਂ ਨੂੰ ਮੁੱਖ ਰੱਖ ਕੇ ਬਣਾਏ ਗਏ ਇਸ ਚਿੱਤਰ ਬਾਰੇ ਤਫ਼ਸੀਲ ਸਹਿਤ ਜਾਣਕਾਰੀ ਦਿੰਦੀ ਹੈ ਇਹ ਰਚਨਾ। ...

Read Full Article

ਚੰਡੀ ਦੀ ਵਾਰ ਰਾਂਹੀ ਦਸ਼ਮੇਸ਼ ਪਿਤਾ ਜੀ ਦਾ ਸਿੱਖ ਨੌਜਵਾਨ ਬੱਚੀਆਂ ਨੂੰ ਸੁਨੇਹਾ

 

ਚੰਡੀ ਦੀ ਵਾਰ ਭਾਵੇਂ ਦੈਂਤਾਂ ਅਤੇ ਦੇਵਤਿਆਂ ਦੇ ਯੁੱਧ ਦਾ ਵਰਨਣ ਹੈ ਪਰ ਗੁਰੂ ਸਾਹਿਬ ਜੀ ਨੇ ਇਸਤਰੀ ਨਾਇਕ ਦੁਰਗਾ ਨੂੰ ਸੰਸਾਰ ਸਾਹਮਣੇ ਪੇਸ਼ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਜੇਕਰ ਇੱਕ ਇਸਤਰੀ ਵੱਡੇ-ਵੱਡੇ ਤਾਕਤਵਾਰ ਦੈਂਤਾਂ ਦਾ ਮੁਕਾਬਲਾ ਕਰਕੇ ਜਿੱਤ ਪ੍ਰਾਪਤ ਕਰ ਸਕਦੀ ਹੈ ਤਾਂ ਤੁਸੀਂ ਮਰਦ ਹੋ ਕੇ ਅਜਿਹਾ ਕਿਉਂ ਨਹੀਂ ਕਰ ਸਕਦੇ। ਗੁਰੂ ਸਾਹਿਬ ਇਹ ਚਹੁੰਦੇ ਸਨ ਕਿ ਖ਼ਾਲਸਾ ਪੰਥ ਵਿੱਚ ਕੇਵਲ ਮਰਦ ਹੀ ਨਹੀਂ ਸਗੋਂ ਇਸਤਰੀਆਂ ਵੀ ਹਰੇਕ ਤਰ੍ਹਾਂ ਨਾਲ ਯੁੱਧ ਕਲਾ ਵਿੱਚ ਪ੍ਰਬੀਨ ਹੋਣ ਅਤੇ ਸੰਸਾਰ ਵਿੱਚ ਪੂਰਨ ਅਜ਼ਾਦੀ, ਸਵੈਮਾਣ ਤੇ ਮਾਣ ਸਤਿਕਾਰ ਨਾਲ ਜੀਵਣ ਬਤੀਤ ਕਰਨ।...

Read Full Article