A Panthic Network - Khalsa Press Publication, ISSN: 1930-0107

PANTHIC.org


"ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ, ਦਿੱਲੀ, ਆਗਰੇ, ਹਾਂਸੀ ਹਸਾਰ ਮੀਆਂ। ਬੀਕਾਨੇਰ, ਲਖਨਊ, ਅਜਮੇਰ, ਜੈਪੁਰ, ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ। ਚੱਲੀ ਸਭ ਪੰਜਾਬ ਦੀ ਬਾਦਸ਼ਾਹੀ, ਨਹੀਂ ਦਲਾਂ ਦਾ ਅੰਤ ਸ਼ੁਮਾਰ ਮੀਆਂ। ਸ਼ਾਹ ਮੁਹੰਮਦਾ ਕਿਸੇ ਨਾ ਅਟਕਣਾ ਈਂ, ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ।(੬੩)"
- Shah Mohammed (Jangnama)

ਖਾਲਸਾ ਪੰਥ ਦਾ ਬੰਦੀਛੋੜ ਦਿਵਸ

Author/Source: Bhai Gurvinderpal Singh Batala

Bandhee Chorr Divas of the Khalsa Panth

ਭਾਰਤ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਵਿਚ ਦੀਵਾਲੀ ਵੱਖ-ਵੱਖ ਨਾਂਵਾਂ ਨਾਲ ਮਨਾਈ ਜਾਂਦੀ ਹੈ। ਸਿੱਖ ਜਗਤ ਦਾ ਦੀਵਾਲੀ ਸਮੇਂ ਲੱਛਮੀ ਪੂਜਾ ਜਾਂ ਕਿਸੇ ਹੋਰ ਪੂਜਾ ਵਾਲੇ ਪ੍ਰਸੰਗ ਨਾਲ ਦੂਰ ਤਕ ਦਾ ਵੀ ਵਾਸਤਾ ਨਹੀਂ। ਸਿੱਖਾਂ ਵਿਚ ਦੀਵਾਲੀ ਦਾ ਤਿਉਹਾਰ ‘ਬੰਦੀਛੋੜ ਦਿਵਸ’ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਇਸ ਦਿਨ ਸਿੱਖ ਜਗਤ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰਦਿਆਂ ਮਾਣ ਮਹਿਸੂਸ ਕਰਦਾ ਹੈ। ਉਹ ਇਸ ਦਿਨ ਨੂੰ ਖੂਬ ਚਾਵਾਂ ਤੇ ਖੇੜਿਆਂ ਨਾਲ ਮਨਾਉਂਦਾ ਹੈ।

ਇਸ ਦਿਨ ਸੂਰਬੀਰ ਸਿੰਘਾਂ ਅਤੇ ਸ਼ਹੀਦਾਂ ਨੂੰ ਵੀ ਯਾਦ ਕਰਦਾ ਹੈ। ਅੰਮ੍ਰਿਤਸਰ ਦੀ ਦੀਵਾਲੀ ਪੂਰੇ ਸਿੱਖ-ਜਗਤ ਵਿਚ ਵਿਸ਼ੇਸ਼ ਸਥਾਨ ਰੱਖਦੀ ਹੈ। ਆਖਰ ਕੀ ਹਨ ਉਹ ਕਾਰਨ ਜਿਸ ਨਾਲ ਦੀਵਾਲੀ ਦਾ ਅੰਮ੍ਰਿਤਸਰ ਨਾਲ ਇੰਨਾ ਗੂੜ੍ਹਾ ਸੰਬੰਧ ਜੁੜ ਗਿਆ ਹੈ? ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਦੇ ਉਪਰੰਤ ਵੀ ਮੁਗ਼ਲ ਸਰਕਾਰ ਦੇ ਜ਼ੁਲਮ ਬਰਕਰਾਰ ਸਨ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਮੂਹ ਸਿੱਖਾਂ ਨੂੰ ਹੁਕਮ ਜਾਰੀ ਕੀਤੇ ਕਿ ਸੰਗਤਾਂ ਗੁਰੂ-ਘਰ ਦੇ ਦਰਸ਼ਨਾਂ ਲਈ ਆਉਣ ਸਮੇਂ ਘੋੜੇ, ਸ਼ਸਤਰ, ਆਦਿ ਭੇਟਾ ਕਰਨ ਅਤੇ ਖ਼ੁਦ ਵੀ ਜ਼ਾਲਮ ਹਕੂਮਤ ਨਾਲ ਲੋਹਾ ਲੈਣ ਲਈ ਤਿਆਰ-ਬਰ-ਤਿਆਰ ਰਹਿਣ। ਗੁਰੂ ਸਾਹਿਬ ਨੇ ਦੋ ਤਲਵਾਰਾਂ ਮੀਰੀ-ਪੀਰੀ ਦੀਆਂ ਧਾਰਨ ਕੀਤੀਆਂ, ਜਿਸ ਨਾਲ ਸੰਗਤਾਂ ਵਿਚ ਜ਼ੁਲਮ ਵਿਰੁੱਧ ਡਟਣ ਲਈ ਜੋਸ਼ ਠਾਠਾਂ ਮਾਰਨ ਲੱਗ ਪਿਆ। ਬਾਦਸ਼ਾਹ ਜਹਾਂਗੀਰ ਗੁਰੂ ਸਾਹਿਬ ਦੀ ਵਧਦੀ ਪ੍ਰਤਿਸ਼ਠਾ ਅਤੇ ਸੈਨਿਕ ਸ਼ਕਤੀ ਤੋਂ ਘਬਰਾ ਗਿਆ। ਉਸ ਨੇ ਗੁਰੂ ਸਾਹਿਬ ਨੂੰ ਬੁਲਾਵਾ ਭੇਜ ਕੇ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ, ਜਿੱਥੇ ਪਹਿਲਾਂ ਹੀ ਬਾਦਸ਼ਾਹ ਦੀਆਂ ਨੀਤੀਆਂ ਦਾ ਵਿਰੋਧ ਕਰ ਚੁੱਕੇ ਹਿੰਦੂ ਰਾਜਪੂਤ ਪਹਾੜੀ ਰਾਜੇ ਕੈਦ ਸਨ। ਸੰਗਤਾਂ ਨੇ ਭਾਰੀ ਜਥੇ ਲੈ ਕੇ ਗਵਾਲੀਅਰ ਦੇ ਕਿਲ੍ਹੇ ਵੱਲ ਵਹੀਰਾਂ ਘੱਤ ਦਿੱਤੀਆਂ ਅਤੇ ਹਰ ਸਿੱਖ ਗੁਰੂ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਕਰਨ ਲੱਗ ਪਿਆ। ਸਿੱਖਾਂ ਦੇ ਇਕੱਠ ਤੋਂ ਘਬਰਾ ਕੇ ਅਤੇ ਸਾਈਂ ਮੀਆਂ ਮੀਰ ਦੀਆਂ ਨਸੀਹਤਾਂ ਨੂੰ ਮੰਨ ਕੇ ਬਾਦਸ਼ਾਹ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਰਿਹਾਅ ਕਰ ਦੇਣ ਦਾ ਮਨ ਬਣਾਇਆ। ਗੁਰੂ ਜੀ ਨੇ ਤਦ ਤਕ ਰਿਹਾਅ ਹੋਣ ਤੋਂ ਨਾਂਹ ਕਰ ਦਿੱਤੀ ਜਦ ਤਕ ਉਨ੍ਹਾਂ ਦੇ ਨਾਲ ਕੈਦੀ ੫੨ ਰਾਜੇ ਵੀ ਛੱਡ ਨਹੀਂ ਦਿੱਤੇ ਜਾਂਦੇ। ਜਹਾਂਗੀਰ ਨੇ ਕਾਫੀ ਨਾਂਹ-ਨੁੱਕਰ ਕਰਨ ਤੋਂ ਬਾਅਦ ਮੰਨ ਲਿਆ ਕਿ ਜਿਹੜਾ ਗੁਰੂ ਜੀ ਦਾ ਪੱਲਾ ਫੜ ਕੇ ਬਾਹਰ ਨਿਕਲੇਗਾ ਉਹ ਰਿਹਾਅ ਕਰ ਦਿੱਤਾ ਜਾਵੇਗਾ।

ਗੁਰੂ ਸਾਹਿਬ ਨੇ ੫੨ ਕਲੀਆਂ ਵਾਲਾ ਚੋਲਾ ਸਿਲਵਾਇਆ ਜਿਸ ਨੂੰ ਫੜ ਕੇ ਸਾਰੇ ਰਾਜੇ ਵੀ ਬਾਹਰ ਨਿਕਲ ਆਏ। ਜਦ ਗੁਰੂ ਸਾਹਿਬ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪਹੁੰਚੇ ਤਾਂ ਉਸ ਦਿਨ ਕੁਦਰਤੀਂ ਦੀਵਾਲੀ ਦਾ ਹੀ ਦਿਨ ਸੀ ਤਾਂ ਸੰਗਤਾਂ ਨੇ ਦੀਪਮਾਲਾ ਕੀਤੀ, ਆਤਿਸ਼ਬਾਜ਼ੀ ਚਲਾਈ ਅਤੇ ਮਿਠਾਈਆਂ ਵੰਡ ਕੇ ਰੱਜ ਕੇ ਖੁਸ਼ੀਆਂ ਮਨਾਈਆਂ। ਇਸ ਤਰ੍ਹਾਂ ਇਸ ਦਿਹਾੜੇ ਨੂੰ ‘ਬੰਦੀਛੋੜ ਦਿਵਸ’ ਵਜੋਂ ਮਨਾਇਆ ਜਾਣ ਲੱਗ ਪਿਆ।

ਬਾਅਦ ਵਿਚ ਸਮੇਂ ਦੀ ਮੁਗ਼ਲ ਸਰਕਾਰ ਨੇ ‘ਬੰਦੀਛੋੜ ਦਿਵਸ’ ਮਨਾਉਣ ’ਤੇ ਪਾਬੰਦੀ ਲਾ ਦਿੱਤੀ ਅਤੇ ਸਿੱਖਾਂ ਦੇ ਇਕੱਠੇ ਹੋਣ ’ਤੇ ਨਜ਼ਰ ਰੱਖੀ ਜਾਣ ਲੱਗ ਪਈ। ਅਠਾਰ੍ਹਵੀਂ ਸਦੀ ਵਿਚ ‘ਗੁਰਮਤੇ’ ਦੀ ਸੰਸਥਾ ਸਰਬੱਤ ਖਾਲਸੇ ਦੇ ਜੋੜ¬ਮੇਲੇ, ਵੈਸਾਖੀ ਜਾਂ ‘ਬੰਦੀਛੋੜ ਦਿਵਸ’ ’ਤੇ ਹੀ ਬੁਲਾਉਂਦੀ ਸੀ। ਸੰਨ ੧੭੩੮ ਈ. ਵਿਚ ਭਾਈ ਮਨੀ ਸਿੰਘ ਜੀ ਨੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੂੰ ਟੈਕਸ ਵਜੋਂ ਪੰਜ ਹਜ਼ਾਰ ਰੁਪਏ ਦੇਣੇ ਮੰਨ ਕੇ ਅੰਮ੍ਰਿਤਸਰ ਵਿਚ ‘ਬੰਦੀਛੋੜ ਦਿਵਸ’ ਮਨਾਉਣਾ ਤੈਅ ਕਰ ਲਿਆ। ਸਿੱਖਾਂ ਦੇ ਮਨਾਂ ਵਿਚ ਇਸ ਦਿਨ ਨੂੰ ਲੈ ਕੇ ਭਾਰੀ ਖੁਸ਼ੀ ਦੀ ਲਹਿਰ ਸੀ। ਉਧਰ ਜ਼ਕਰੀਆ ਖਾਨ ਦੀ ਚਾਲ ਸੀ ਕਿ ਇਸ ਤਰ੍ਹਾਂ ਨਾਲ ਸਿੱਖਾਂ ਦਾ ਭਾਰੀ ਇਕੱਠ ਹੋ ਸਕੇਗਾ ਅਤੇ ਸਾਡੀਆਂ ਫ਼ੌਜਾਂ ਉਨ੍ਹਾਂ ਉੱਪਰ ਹਮਲਾ ਕਰ ਕੇ ਸਿੱਖਾਂ ਦਾ ਮਲੀਆਮੇਟ ਕਰਨ ਵਿਚ ਕਾਮਯਾਬ ਹੋ ਸਕਣਗੀਆਂ। ਪਰ ਸਿੱਖ ਸੰਗਤਾਂ ਨੂੰ ਸੂਬੇਦਾਰ ਦੀ ਚਾਲ ਦੀ ਖ਼ਬਰ ਲੱਗ ਚੁੱਕੀ ਸੀ ਜਿਸ ਕਰਕੇ ਅੰਮ੍ਰਿਤਸਰ ਵਿਚ ਇਸ ਦਿਹਾੜੇ ’ਤੇ ਬਹੁਤ ਘੱਟ ਹੀ ਸੰਗਤ-ਇਕੱਠੀ ਹੋ ਸਕੀ ਜਿਸ ਦਾ ਨਤੀਜਾ ਇਹ ਹੋਇਆ ਕਿ ਘੱਟ ਸੰਗਤ ਦੇ ਕਾਰਨ ਗੁਰੂ ਦੇ ਖਜ਼ਾਨੇ ਵਿਚ ਮਾਇਆ ਵੀ ਘੱਟ ਹੀ ਜਮ੍ਹਾਂ ਹੋ ਸਕੀ। ਭਾਈ ਮਨੀ ਸਿੰਘ ਜੀ ਨੇ ਸੂਬੇਦਾਰ ਦੀ ਚਾਲ ਤੋਂ ਪ੍ਰਭਾਵਿਤ ਹੋਏ ਤੇ ਇਸ ਦਿਹਾੜੇ ਦੀ ਘੱਟ ਰੌਣਕ ਅਤੇ ਘੱਟ ਆਮਦਨ ਦੇ ਕਾਰਨ ਨੀਅਤ ਕੀਤੀ ਟੈਕਸ ਦੀ ਰਕਮ ਦੇਣ ਤੋਂ ਨਾਂਹ ਕਰ ਦਿੱਤੀ ਜਿਸ ਕਰਕੇ ਭਾਈ ਸਾਹਿਬ ਜੀ ਨੂੰ ਗ੍ਰਿਫ਼ਤਾਰ ਕਰ ਕੇ ਇਸਲਾਮ ਮੱਤ ਨੂੰ ਕਬੂਲਣ ਲਈ ਕਿਹਾ ਗਿਆ ਪਰ ਭਾਈ ਸਾਹਿਬ ਜੀ ਨਿਰਭੈ ਹੋ ਕੇ ਵਿਚਰੇ। ਉਨ੍ਹਾਂ ਨੇ ਇਸਲਾਮ ਦੀ ਬਜਾਏ ਮੌਤ ਕਬੂਲਣ ਨੂੰ ਪਹਿਲ ਦਿੱਤੀ। ਭਾਈ ਸਾਹਿਬ ਜੀ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਭਾਈ ਸਾਹਿਬ ਜੀ ਦੀ ਸ਼ਹੀਦੀ ਨੇ ‘ਬੰਦੀਛੋੜ ਦਿਵਸ’ ਦੇ ਇਤਿਹਾਸ ਵਿਚ ਸ਼ਹੀਦੀ ਰੰਗ ਭਰ ਕੇ ਇਸ ਦਿਹਾੜੇ ਨੂੰ ਜਜ਼ਬਾਤੀ ਅਤੇ ਖ਼ਾਲਸਾਈ ਰੰਗ ਦਿੱਤਾ।

ਦੀਵਾਲੀ ਤੋਂ ਬਣੇ ‘ਬੰਦੀਛੋੜ ਦਿਵਸ’ ਦਾ ਮਤਲਬ ਹੈ ਕਿ ਹਰ ਤਰ੍ਹਾਂ ਦੀ ਗ਼ੁਲਾਮੀ ਦੇ ਬੰਧਨਾਂ ਤੋਂ ਮੁਕਤੀ ਅਤੇ ਅਗਿਆਨਤਾ ਦਾ ਹਨ੍ਹੇਰਾ ਦੂਰ ਕਰ ਕੇ ਗਿਆਨ
ਪ੍ਰਕਾਸ਼ ਫੈਲਾਉਣਾ। ਅੰਮ੍ਰਿਤਸਰ ਦੀ ਦੀਵਾਲੀ ‘ਬੰਦੀਛੋੜ ਦਿਵਸ’ ਦੇ ਨਾਂ ਨਾਲ ਹੀ ਮਸ਼ਹੂਰ ਹੈ ਅਤੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਭਾਰੀ ਜੋੜ-ਮੇਲਾ ਲੱਗਦਾ ਹੈ। ਇਸ ਦਿਨ ਸਾਨੂੰ ਆਪਣੇ ਘਰਾਂ ਅਤੇ ਗੁਰੂ-ਘਰਾਂ ਵਿਚ ਦੀਪਮਾਲਾ ਕਰਨ ਦੇ ਨਾਲ-ਨਾਲ ਆਪਣੇ ਦਿਲਾਂ ਵਿਚ ਗਿਆਨ ਦੇ ਦੀਪਕ ਜਗਾਉਣ ਦੀ ਲੋੜ ਹੈ ਤਾਂ ਜੋ ਅਸੀਂ ਅੱਜ ਵਹਿਮਾਂ-ਭਰਮਾਂ, ਅੰਧਵਿਸ਼ਵਾਸਾਂ, ਕਰਮਕਾਂਡਾਂ ਅਤੇ ਪਾਖੰਡਾਂ ਦੀ ਗ਼ੁਲਾਮੀ ਤੋਂ ਖਲਾਸੀ ਪਾਉਣ ਲਈ ਯਤਨਸ਼ੀਲ ਹੋ ਸਕੀਏ। ਇਸ ਤਰ੍ਹਾਂ ਕਰਕੇ ਹੀ ਸਾਡੇ ਗੁਰੂ ਸਾਹਿਬ ਦੇ ਸ਼ੁਭ-ਦਿਹਾੜੇ ਅਤੇ ਸਿੱਖ ਸੂਰਬੀਰਾਂ ਦੇ ਖੂਨੀ ਸਾਕੇ ਮਨਾਏ ਸਫ਼ਲ ਹੋ ਸਕਣਗੇ, ਵਰਨਾ ਅਸੀਂ ਭਾਵੇਂ ਹਰ ਸਾਲ ਦੀਵਾਲੀ ਮਨਾਈਏ, ਜਿੰਨੇ ਮਰਜ਼ੀ ਦੀਵੇ ਬਾਲੀਏ ਪਰ ਜਦ ਤਕ ਸਾਡੀ ਅੰਤਰ-ਆਤਮਾ ਇਨ੍ਹਾਂ ਭਰਮਾਂ ਤੋਂ ਮੁਕਤ ਹੋ ਕੇ ਸਾਡੇ ਹਿਰਦੇ-ਘਰ ਵਿਚ ਪ੍ਰਭੂ ਦਾ ਗਿਆਨ ਰੂਪੀ ਪ੍ਰਕਾਸ਼ ਨਹੀਂ ਹੁੰਦਾ ਓਦੋਂ ਤਕ ਸਾਡੀ ਮਨਾਈ ਦੀਵਾਲੀ ਬੇਅਰਥ ਹੀ ਹੈ। ਬਾਹਰੀ ਰੂਪਾਂ ’ਚ ਕੀਤੀ ਰੋਸ਼ਨੀ ਸਾਡੇ ਮਨਾਂ ਦੇ ਹਨ੍ਹੇਰਿਆਂ ਨੂੰ ਦੂਰ ਨਹੀਂ ਕਰ ਸਕਦੀ। ਗੁਰੂ-ਘਰ ਦੀ ਹਾਜ਼ਰੀ ਵਿਚ ਮਨਾਈ ਦੀਵਾਲੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਧਾਰਨ ਕਰ ਕੇ ਹੀ ਸਫ਼ਲ ਹੋ ਸਕਦੀ ਹੈ। ਮਨ ਵਿਚ ਜਗੇ ਗਿਆਨ-ਪ੍ਰਕਾਸ਼ ਦੇ ਦੀਪਕਾਂ ਨਾਲ ਹੀ ਅਸੀਂ ਰੂਹਾਨੀ ਖੁਸ਼ੀ ਪ੍ਰਾਪਤ ਕਰ ਸਕਦੇ ਹਾਂ, ਇਸ ਦੇ ਉਲਟ ਪਰਮਾਤਮਾ ਨੂੰ ਭੁਲਾ ਕੇ ਪ੍ਰਾਪਤ ਕੀਤੀ ਜਾਂਦੀ ਦੂਸਰੀ ਸੰਸਾਰਕ ਖੁਸ਼ੀ ਇਕ ਵਿਖਾਵਾ ਹੈ, ਭਰਮ ਹੈ, ਮਨ ਨੂੰ ਝੂਠੀ ਤਸੱਲੀ ਹੈ।


Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਚੰਡੀ ਦੀ ਵਾਰ : ਕਾਵਿ-ਕਲਾ

 

ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈਂ ਧਿਆਇ ॥...

Read Full Article

ਪੁਸਤਕ ਸਮੀਖਿਆ - ਆਰ.ਐਸ.ਐਸ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਸੰਗਠਨ

 

ਲੇਖਕ ਐਸ.ਐਮ.ਮੁੱਸ਼ਰਿਫ਼ ਸਾਬਕਾ ਆਈ.ਜੀ ਪੁਲਿਸ ਮਹਾਰਾਸ਼ਟਰ ਹੁਣ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਪੁਰੀ ਦੁਨੀਆ ਦੇ ਵਿੱਚ ਇੱਕ ਖੋਜੀ ਲੇਖਕ ਵਜੋਂ ਪਹਿਚਾਣ ਬਣਾ ਚੁੱਕੇ ਹਨ। ਇਨ੍ਹਾਂ ਨੇ ਆਪਣੀ ਖੋਜ ਭਰਪੂਰ ਕਲਮ ਦੀ ਵਰਤੋਂ ਆਪਣੀ ਪਲੇਠੀ ਕਿਤਾਬ ''ਕਰਕਰੇ ਦਾ ਕਾਤਲ ਕੌਣ?, ਭਾਰਤ ਵਿੱਚ ਅੱਤਵਾਦ ਦਾ ਅਸਲੀ ਚੇਹਰਾ'' ਲਿਖ ਕੇ ਕੀਤੀ। ਉਸ ਤੋਂ ਬਾਅਦ ਅਨੇਕਾਂ ਕਿਤਾਬਾਂ ਦੇਸ਼-ਪ੍ਰਦੇਸ਼ ਦੇ ਪਾਠਕਾਂ ਦੀ ਝੋਲੀ ਪਾ ਚੁੱਕੇ ਹਨ ਜੋ ਭਾਰਤ ਵਿੱਚ ਵਾਪਰ ਰਹੀਆਂ ਘਿਨਾਉਣੀਆਂ ਫਿਰਕਾਪ੍ਰਸਤ ਘਟਨਾਵਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦੀਆਂ ਹਨ। | ...

Read Full Article

ਰੰਘਰੇਟਾ ਗੁਰੂ ਕਾ ਬੇਟਾ : ਚਿੱਤਰਕਾਰ ਜਸਵੰਤ ਸਿੰਘ ਦਾ ਚਿਤਰਿਆ ਭਾਈ ਜੈਤਾ

 

ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਕਹਿ ਕੇ ਵਡਿਆਇਆ ਸੀ। ਜ਼ਿਆਰਾਤਰ ਚਿੱਤਰਾਂ ਵਿੱਚ ਭਾਈ ਜੈਤਾ, ਬਾਲ ਗੋਬਿੰਦ ਰਾਇ ਨੂੰ ਨੌਵੇਂ ਗੁਰੂ ਦਾ ਸੀਸ ਭੇਂਟ ਕਰਦੇ ਦਿਖਾਏ ਜਾਂਦੇ ਰਹੇ ਹਨ, ਪਰ ਉੱਘੇ ਚਿੱਤਰਕਾਰ ਸਿੰਘ ਵੱਲੋਂ ਬਣਾਇਆ ਗਿਆ ਚਿੱਤਰ ਭਾਈ ਜੈਤਾ ਦੇ ਸੰਘਰਸ਼ ਨੂੰ ਰੂਪਮਾਨ ਕਰਦਾ ਹੈ। ਇਸ ਦੀਆਂ ਬਾਰੀਕੀਆਂ ਵਿਚੋਂ ਉੱਭਰੀ ਤਫ਼ਸੀਲ ਪੇਸ਼ ਕਰਦੀ ਹੈ ਇਹ ਰਚਨਾ।...

Read Full Article

ਜਾਪੁ ਸਾਹਿਬ: ਬਹੁਪੱਖੀ ਮਹੱਤਵ

 

ਸਿੱਖ ਧਾਰਮਿਕ ਪਰੰਪਰਾ ਵਿਚ ‘ਜਾਪੁ ਸਾਹਿਬ’ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਸਮੁੱਚੇ ਸਿੱਖ ਧਾਰਮਿਕ ਜਗਤ ਦਾ ਮੱਤ ਹੈ ਕਿ ਜਿਵੇਂ ‘ਜਪੁਜੀ ਸਾਹਿਬ’ ਦੀ ਪਦਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ‘ਜਾਪੁ ਨੀਸਾਣ’ ਦੀ ਹੈ, ਉਸੇ ਤਰ੍ਹਾਂ ਸਿੱਖ ਵਿਦਵਾਨਾਂ ਅਤੇ ਸਿੱਖ ਸੰਪ੍ਰਦਾਵਾਂ ਦੀ ਧਾਰਨਾ ਹੈ ਕਿ ‘ਜਾਪੁ ਸਾਹਿਬ’ ਬਾਣੀ ਦੀ ਪਦਵੀ ਸ੍ਰੀ ਦਸਮ ਗ੍ਰੰਥ ਸਾਹਿਬ ਵਿਚ ‘ਜਾਪੁ ਨੀਸਾਣ’ ਵਾਲੀ ਹੈ। ...

Read Full Article

ਜਪੁਜੀ ਸਾਹਿਬ ਅਤੇ ਜਾਪੁ ਸਾਹਿਬ: ਤੁਲਨਾਤਮਕ ਪਰਿਪੇਖ

 

‘ਜਾਪੁ ਸਾਹਿਬ’ ਸ੍ਰੀ ਦਸਮ ਗ੍ਰੰਥ ਦੀ ਇਕ-ਇਕ ਅਜਿਹੀ ਰਚਨਾ ਹੈ, ਜਿਸਨੂੰ ਸਿੱਖ ਧਰਮ ਦੇ ਮਾਹਿਰ, ਦਾਰਸ਼ਨਿਕ, ਸਾਹਿਤ-ਇਤਿਹਾਸਕਾਰ ਅਤੇ ਆਲੋਚਕ ਇਕ ਮੱਤ ਹੋ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚਿਤ ਬਾਣੀ ਦੇ ਰੂਪ ਵਿਚ ਸਤਿਕਾਰ ਅਤੇ ਸਵੀਕਾਰ ਕਰਦੇ ਹਨ।...

Read Full Article

੧੭ ਅਕਤੂਬਰ ੧੭੬੨ ਦੀਵਾਲੀ ਦਾ ਦਿਨ ਤੇ ਜੰਗ

 

ਇਹ ਲੇਖ ਲੜੀਆਂ ਛੋਟਾ ਘੱਲੂਘਾਰਾ, ਅਬਦਾਲੀ ਸਿੱਖ ਤੇ ਵਡਾ ਘੱਲੂਘਾਰਾ, ਅਤੇ ਮੁਗ਼ਲ ਰਾਜੇਆਂ ਦੁਆਰਾ ਕੀਤੇ ਦੇ ਸਿਰਲੇਖਾਂ ਹੇਠ ਲੜੀਵਾਰ ਸੂਰਾ ਮਾਸਿਕ ਪੱਤਰ ਵਿਚ ਲੰਬੇ ਅਰਸੇ ਤਕ ਸ਼ਿੰਗਾਰ ਰਹੇ ਹਨ। ਸਿੱਖ ਸੰਗਤਾਂ ਅਤੇ ਪਾਠਕਾਂ ਦੀ ਵਿਸ਼ੇਸ਼ ਮੰਗ ਤੇ ਛੋਟਾ ਘੱਲੂਘਾਰਾ ਲੇਖ ਲੜੀ ਨੂੰ ਪਹਿਲੇ ਘੱਲੂਘਾਰੇ ਦੇ ਨਾਮ ਹੇਠ ਅਤੇ ਅਬਦਾਲੀ ਸਿੱਖ ਅਤੇ ਵੱਡੇ ਘੱਲੂਘਾਰਾ ਲੇਖ ਲੜੀ ਨੂੰ ਅਬਦਾਲੀ ਸਿੱਖ ਅਤੇ ਵੱਡਾ ਘੱਲੂਘਾਰਾ ਨਾਂ ਹੇਠ ਹੀ ਕਿਤਾਬਾਂ ਦੇ ਰੂਪ ਵਿਚ ਪ੍ਰਕਾਸ਼ਿਤ ਕੀਤਾ ਜਾ ਚੁਕਿਆ ਹੈ। ...

Read Full Article

ਪ੍ਰੇਮ ਸਿੰਘ ਦਾ 'ਝੁਲਸਿਆ ਸ਼ਹਿਰ'

 

ਆਰਟਿਸਟ ਪ੍ਰੇਮ ਸਿੰਘ ਲਈ ਚਿੱਤਰਕਲਾ ਇੱਕ ਖ਼ਾਮੋਸ਼ ਨਿਰੰਤਰ ਪ੍ਰਕਿਰਿਆ ਹੈ। ਚੰਡੀਗੜ੍ਹ ਦੇ ਸਰਕਾਰੀ ਆਰਟ ਕਾਲਜ ਦੇ ਸਾਬਕਾ ਪ੍ਰਿੰਸੀਪਲ ਪ੍ਰੇਮ ਸਿੰਘ ਨੇ ੧੯੮੪ ਵਿੱਚ ਦਿੱਲੀ 'ਚ ਪੈਰ ਪਾਇਆ ਤਾਂ ਸ਼ਹਿਰ ਸੜ ਰਿਹਾ ਸੀ। ਮਨ ਮਸਤਕ 'ਤੇ ਅਸਰਅੰਦਾਜ਼ ਹੋਏ ਇਸ ਕਤਲੇਆਮ ਨੇ ਉਸ ਨੂੰ 'ਸਕਾਰਡ ਸਿਟੀ' ਨਾਂ ਦੀ ਚਿੱਤਰ ਲੜੀ ਸ਼ੁਰੂ ਕਰਨ ਦੇ ਰਾਹ ਪਾਇਆ। ਇਸੇ ਲੜੀ ਦੇ ਇੱਕ ਚਿੱਤਰ ਬਾਰੇ ਦੱਸਦੀ ਹੈ ਇਹ ਰਚਨਾ।...

Read Full Article

ਰੂਪਾਕਾਰ ਦੀ ਦ੍ਰਿਸ਼ਟੀ ਤੋਂ ਚੰਡੀ ਦੀ ਵਾਰ

 

ਸਾਹਿਤਕ ਵਿਸ਼ੇਸ਼ਤਾਈਆਂ ਦੇ ਆਧਾਰ 'ਤੇ ਇਸ ਵਾਰ ਨੂੰ ਪੰਜਾਬੀ ਦੀ ਸ਼੍ਰੋਮਣੀ ਵਾਰ ਮੰਨਿਆ ਜਾ ਸਕਦਾ ਹੈ। ਜਿਥੇ ਅਧਿਆਤਮਕ ਵਾਰਾਂ ਨੇ ਪੰਜਾਬੀਆਂ ਦੇ ਜੀਵਨ ਵਿਚ ਭਾਰੀ ਤਬਦੀਲੀ ਲਿਆਂਦੀ ਉਥੇ ਗੁਰੂ ਗੋਬਿੰਦ ਸਿੰਘ ਜੀ ਨੇ ਚੰਡੀ ਦੀ ਵਾਰ ਬੀਰ ਰਸ ਵਿਚ ਰਚ ਕੇ ਹਥਿਆਰਬੰਦ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਤੇ ਸਿੱਟੇ ਵਜੋਂ ਇਸ ਸੰਘਰਸ਼ ਨੇ ਰਾਜ ਪ੍ਰਬੰਧ ਤੇ ਸਮਾਜ ਨੂੰ ਤਬਦੀਲ ਕਰਕੇ ਰੱਖ ਦਿੱਤਾ।...

Read Full Article

ਜਾਪੁ ਸਾਹਿਬ : ਵਿਸ਼ਾਗਤ ਪਾਸਾਰ

 

‘ਜਾਪ ਸਾਹਿਬ’ ਦਾ ਪ੍ਰਮੁੱਖ ਵਿਸ਼ਾ ਅਮਾਲ ਪੁਰਖ ਦੇ ਗੁਣਾਂ ਦੀ ਉਸਤਤਿ ਜਾਂ ਸਿਫ਼ਤ-ਸਲਾਹ ਕਰਨਾ ਹੈ। ਇਸ ਪ੍ਰਯੋਜਨ ਹਿਤ ਜਾਪੁ ਸਾਹਿਬ ਦੇ ਪਾਠ ਵਿਚ ਸਦੀਵੀ ਸੱਚ ਦਾ ਪ੍ਰਵਚਨ ਸਿਰਜਣ ਲਈ ਵਿਸ਼ੇਸ਼ਣਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਵਿਸ਼ੇਸ਼ਣਾਂ ਦਾ ਸੰਬੰਧ ਵਜੂਦ-ਰਹਿਤ ਅਕਾਲ ਪੁਰਖ ਦੀ ਵਜੂਦਾਤਮਿਕਤਾ ਨੂੰ ਮਾਨਵੀ ਪ੍ਰਤੱਖਣ ਦੇ ਘੇਰੇ ਵਿੱਚ ਲਿਆਉਣਾ ਹੈ। ਪਾਠ ਦੇ ਇਨ੍ਹਾਂ ਵਿਸ਼ੇਸ਼ਣੀ ਵਰਣਨਾਤਮਕ ਵੇਰਵਿਆਂ ਰਾਹੀਂ ਜਿਹੜੇ ਭਾਵ ਉਜਾਗਰ ਹੁੰਦੇ ਹਨ, ਉਨ੍ਹਾਂ ਦੇ ਆਧਾਰ ਤੇ ਜਾਪੁ ਸਾਹਿਬ ਦੀਆਂ ਵਿਸ਼ਾਗਤ ਵਿਸ਼ੇਸ਼ਤਾਵਾਂ ਵੇਖੀਆਂ ਜਾ ਸਕਦੀਆਂ ਹਨ। ...

Read Full Article